ਵਿਦਿਆਰਥਣ ਨਾਲ ਕੀਤਾ ਬਲਾਤਕਾਰ
ਦੁਆਰਾ: Punjab Bani ਪ੍ਰਕਾਸ਼ਿਤ :Wednesday, 10 April, 2024, 01:14 PM

ਵਿਦਿਆਰਥਣ ਨਾਲ ਕੀਤਾ ਬਲਾਤਕਾਰ
ਨਾਭਾ : ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਪੜਦੀ ਬੀਏ ਫਸਟ ਯੀਅਰ ਕਲਾਸ ਦੀ ਲੜਕੀ ਦਾ ਤਿੰਨ ਲੜਕਿਆਂ ਵੱਲੋਂ ਕਾਲਜ ਦੇ ਅੰਦਰ ਸਮੂਹਿਕ ਬਲਾਤਕਾਰ ਦੀ ਸ਼ਰਮਨਾਕ ਘਟਨਾ ਨੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ। ਭਾਵੇਂ ਕਿ ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ ਅਤੇ ਪੀੜਿਤ ਲੜਕੀ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਨਾਭਾ ਕੋਤਵਾਲੀ ਪੁਲਿਸ ਨੂੰ 8 ਅਪ੍ਰੈਲ ਨੂੰ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਤਿੰਨ ਖਿਲਾਫ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇੱਕ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹੈ।
