ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ
ਦੁਆਰਾ: Punjab Bani ਪ੍ਰਕਾਸ਼ਿਤ :Tuesday, 09 April, 2024, 02:08 PM

ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ
ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਅੱਜ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ।
