ਸੁਪਰੀਮ ਕੋਰਟ ਨੇ ਪਤੰਜਲੀ ਦੇ ਆਚਾਰਿਆ ਦੇ ਮੁਆਫੀ ਹਲਫਨਾਮੇ ਨੂੰ ਕੀਤਾ ਰੱਦ

ਦੁਆਰਾ: Punjab Bani ਪ੍ਰਕਾਸ਼ਿਤ :Wednesday, 10 April, 2024, 01:53 PM

ਸੁਪਰੀਮ ਕੋਰਟ ਨੇ ਪਤੰਜਲੀ ਦੇ ਆਚਾਰਿਆ ਦੇ ਮੁਆਫੀ ਹਲਫਨਾਮੇ ਨੂੰ ਕੀਤਾ ਰੱਦ
ਨਵੀਂ ਦਿੱਲੀ, 10 ਅਪਰੈਲ
ਪਤੰਜਲੀ ਇਸ਼ਤਿਹਾਰ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਰਾਮਦੇਵ ਤੇ ਪਤੰਜਲੀ ਆਯੁਰਵੇਦ ਦੇ ਐੱਮਡੀ ਅਚਾਰੀਆ ਬਾਲਕ੍ਰਿਸ਼ਨ ਦੇ ਮੁਆਫ਼ੀ ਹਲਫ਼ਨਾਮੇ ਨੂੰ ਰੱਦ ਕਰਦੀ ਹੈ। ਸੁਪਰੀਮ ਕੋਰਟ ਨੇ ਕਿਹਾ, ‘ਅਸੀਂ ਇੰਨੇ ਫ਼ਿਰਾਖ਼ ਦਿਲ ਨਹੀਂ ਹੋ ਸਕਦੇ।’ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।