ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ
ਦੁਆਰਾ: Punjab Bani ਪ੍ਰਕਾਸ਼ਿਤ :Wednesday, 03 April, 2024, 02:55 PM

ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ
ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ‘ਆਪ’ ਆਗੂ ਨੂੰ ਇਹ ਰਾਹਤ ਕਈ ਸ਼ਰਤਾਂ ਨਾਲ ਮਿਲੀ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਤੇ ਇੰਨੀ ਹੀ ਰਕਮ ‘ਤੇ ਜ਼ਮਾਨਤ ਦੇ ਦਿੱਤੀ। ‘ਆਪ’ ਆਗੂ ਦੀ ਪਤਨੀ ਨੇ ਜ਼ਮਾਨਤ ਬਾਂਡ ਭਰ ਦਿੱਤਾ ਹੈ।
