ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ
ਦੁਆਰਾ: Punjab Bani ਪ੍ਰਕਾਸ਼ਿਤ :Wednesday, 03 April, 2024, 01:44 PM

ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ
ਬੀਜਾਪੁਰ, 3 ਅਪਰੈਲ
ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਨਕਸਲੀਆਂ ਨਾਲ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਇਸ ਘਟਨਾ ਵਿੱਚ ਹੁਣ ਤੱਕ ਸੁਰੱਖਿਆ ਬਲਾਂ ਨੇ ਇੱਕ ਔਰਤ ਸਮੇਤ 13 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਸੁਰੱਖਿਆ ਬਲਾਂ ਨੇ ਬੀਤੇ ਦਿਨ ਮਹਿਲਾ ਨਕਸਲੀ ਸਮੇਤ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਸਨ। ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਅੱਜ ਸਵੇਰੇ ਜਦੋਂ ਇਲਾਕੇ ਦੀ ਤਲਾਸ਼ੀ ਲਈ ਗਈ ਤਾਂ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ।
