ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ
ਦੁਆਰਾ: Punjab Bani ਪ੍ਰਕਾਸ਼ਿਤ :Thursday, 04 April, 2024, 03:12 PM

ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ
ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ।
ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਸਾਰਾ ਕੰਮ ਨਹੀਂ ਕਰ ਸਕਦੀ ਅਤੇ ਇਹ ਹਾਈ ਕੋਰਟ ਦਾ ਕੰਮ ਨਹੀਂ ਹੈ।
