ਮਦਰੱਸਿਆਂ ਵਿੱਚ ਸਿਖਿਆ ਜਾਰੀ ਰਹੇਗੀ : ਸੁਪਰੀਮ ਕੋਰਟ

ਮਦਰੱਸਿਆਂ ਵਿੱਚ ਸਿਖਿਆ ਜਾਰੀ ਰਹੇਗੀ : ਸੁਪਰੀਮ ਕੋਰਟ
ਨਵੀਂ ਦਿੱਲੀ- ਯੂਪੀ ਮਦਰਸਾ ਐਕਟ ਨੂੰ ਲੈ ਕੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਯੂਪੀ ਦੇ 16000 ਮਦਰੱਸਿਆਂ ਦੇ 17 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਫਿਲਹਾਲ 2004 ਦੇ ਕਾਨੂੰਨ ਤਹਿਤ ਮਦਰੱਸਿਆਂ ਵਿੱਚ ਸਿੱਖਿਆ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ।
ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਲਾਹਾਬਾਦ ਹਾਈ ਕੋਰਟ ਨੇ ਇਸ ਐਕਟ ਨੂੰ ਅਸੰਵਿਧਾਨਕ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਪਹਿਲੀ ਨਜ਼ਰੇ ਸਹੀ ਨਹੀਂ ਹੈ। ਇਹ ਕਹਿਣਾ ਸਹੀ ਨਹੀਂ ਹੈ ਕਿ ਇਹ ਧਰਮ ਨਿਰਪੱਖਤਾ ਦੀ ਉਲੰਘਣਾ ਹੈ। ਯੂਪੀ ਸਰਕਾਰ ਨੇ ਖੁਦ ਹਾਈ ਕੋਰਟ ਵਿੱਚ ਇਸ ਐਕਟ ਦਾ ਬਚਾਅ ਕੀਤਾ ਸੀ। ਹਾਈ ਕੋਰਟ ਨੇ 2004 ਦੇ ਐਕਟ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
