ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ
ਦੁਆਰਾ: Punjab Bani ਪ੍ਰਕਾਸ਼ਿਤ :Friday, 05 April, 2024, 03:27 PM

ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ
ਨਵੀਂ ਦਿੱਲੀ, 5 ਅਪਰੈਲ
ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕਣ ਦੀ ਸਾਜ਼ਿਸ਼ ਰਚੀ ਹੈ। ਜੇਲ੍ਹ ’ਚੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਜਪਾ ‘ਤੇ ਮਗੁੰਟਾ ਰਾਘਵ ਰੈੱਡੀ ‘ਤੇ ਕੇਜਰੀਵਾਲ ਵਿਰੁੱਧ ਝੂਠਾ ਬਿਆਨ ਦੇਣ ਲਈ ਦਬਾਅ ਬਣਾਉਣ ਦਾ ਦੋਸ਼ ਵੀ ਲਾਇਆ। ਰੈੱਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੁਲਜ਼ਮ ਤੋਂ ਸਰਕਾਰੀ ਗਵਾਹ ਬਣਿਆ ਹੈ।
