Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ

ਬਾਬਾ ਤਰਸੇਮ ਸਿੰਘ ਹਤਿਆ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 05 April, 2024, 03:18 PM

ਬਾਬਾ ਤਰਸੇਮ ਸਿੰਘ ਹਤਿਆ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ
ਦੇਹਰਾਦੂਨ, 5 ਅਪਰੈਲ
ਉੱਤਰਾਖੰਡ ਦੇ ਨਾਨਕਮੱਤਾ ’ਚ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆ ਵਿੱਚ ਸ਼ਾਮਲ ਮੁਲਜ਼ਮਾਂ ਦੀ ਮਦਦ ਕਰਨ ਦੇ ਦੋਸ਼ ਵਿੱਚ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਹੱਥ ਹਾਲੇ ਤੱਕ ਹਮਲਾਵਰ ਨਹੀਂ ਲੱਗੇ। ਪੁਲੀਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋ ਭਗੌੜੇ ਦੋਸ਼ੀਆਂ (ਸ਼ੂਟਰਾਂ) ਦੀ ਇਨਾਮੀ ਰਾਸ਼ੀ 25,000 ਰੁਪਏ ਤੋਂ ਵਧਾ ਕੇ 50,000 ਰੁਪਏ ਕਰ ਦਿੱਤੀ ਹੈ। ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਨਾਨਕਮੱਤਾ ਥਾਣੇ ਵਿੱਚ ਸਾਬਕਾ ਆਈਏਐੱਸ ਅਧਿਕਾਰੀ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਪ੍ਰੀਤਮ ਸਿੰਘ ਅਤੇ ਬਾਬਾ ਅਨੂਪ ਸਿੰਘ ਖ਼ਿਲਾਫ਼ ਕਥਿਤ ਕਤਲ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਕਾਰ ਸੇਵਾ ਦੇ ਸੇਵਾਦਾਰ ਜਸਬੀਰ ਸਿੰਘ ਨੇ ਦੋਸ਼ ਲਾਇਆ ਸੀ ਕਿ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਨੇ ਕਾਰ ਸੇਵਾ ਪ੍ਰਧਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।



Scroll to Top