ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 05 April, 2024, 03:34 PM

ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ
ਤਿਰੂਵਨੰਤਪੁਰਮ, 5 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇਰਲ ਦੇ ਵਾਇਨਾਡ ਅਤੇ ਇਕ ਹੋਰ ਹਲਕੇ ਵਿਚ ਚੋਣ ਪ੍ਰਚਾਰ ਕਰਨ ਦੀ ਉਮੀਦ ਹੈ। ਸੂਤਰਾਂ ਦਾ ਕਹਿਣਾ ਹੈ ਕਿ ਦੌਰੇ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕੇਰਲ ‘ਚ 26 ਅਪਰੈਲ ਨੂੰ 20 ਲੋਕ ਸਭਾ ਮੈਂਬਰ ਚੁਣਨ ਲਈ ਚੋਣਾਂ ਹੋਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਇੱਥੇ ਪਹੁੰਚ ਰਹੇ ਹਨ ਅਤੇ ਸ਼ਨਿਚਰਵਾਰ ਨੂੰ ਰੋਡ ਸ਼ੋਅ ਕਰਨਗੇ। ਉੱਥੋਂ ਉਹ ਗੁਆਂਢੀ ਰਾਜ ਤਾਮਿਲਨਾਡੂ ਜਾਣਗੇ, ਜਿੱਥੇ 19 ਅਪਰੈਲ ਨੂੰ ਪਹਿਲੇ ਪੜਾਅ ਦੀਆਂ ਚੋਣਾਂ ਹੋਣੀਆਂ ਹਨ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵਾਇਨਾਡ ਵਿਖੇ ਪਾਰਟੀ ਦੇ ਸੂਬਾ ਪ੍ਰਧਾਨ ਕੇ. ਸੁਰੇਂਦਰਨ ਲਈ ਪ੍ਰਚਾਰ ਕਰਨਗੇ, ਜਿਨ੍ਹਾਂ ਦਾ ਮੁਕਾਬਲਾ ਮੌਜੂਦਾ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਹੈ। ਸੀਪੀਆਈ ਦੀ ਐਨੀ ਰਾਜਾ ਇਸ ਸੀਟ ਤੋਂ ਚੋਣ ਲੜ ਰਹੀ ਇੱਕ ਹੋਰ ਪ੍ਰਮੁੱਖ ਉਮੀਦਵਾਰ ਹੈ।