ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ
ਦੁਆਰਾ: Punjab Bani ਪ੍ਰਕਾਸ਼ਿਤ :Thursday, 21 March, 2024, 03:37 PM

ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ
ਨਵੀਂ ਦਿੱਲੀ, 21 ਮਾਰਚ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਬੈਂਕ ਖਾਤਿਆਂ ਨੂੰ ‘ਫ੍ਰੀਜ਼’ (ਲੈਣ-ਦੇਣ ‘ਤੇ ਰੋਕ) ਦੇ ਮੁੱਦੇ ‘ਤੇ ਦੋਸ਼ ਲਾਇਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ, ‘ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਲਈ ਸਾਜ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਤੋਂ ਇਕੱਠੇ ਕੀਤੇ ਫੰਡ ਨੂੰ ਰੋਕਿਆ ਜਾ ਰਿਹਾ ਹੈ ਅਤੇ ਸਾਡੇ ਖਾਤਿਆਂ ਤੋਂ ਜ਼ਬਰਦਸਤੀ ਪੈਸੇ ਕਢਵਾਏ ਜਾ ਰਹੇ ਹਨ। ਇਨ੍ਹਾਂ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਅਸੀਂ ਆਪਣੀ ਚੋਣ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।’
