ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 March, 2024, 03:58 PM

ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮ ਦੀ ਪਾਲਣਾ ਕਰੇਗਾ। ਇਸ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਵਿਚੋਂ ਕੋਈ ਇਕ ਹੀ ਵਿਅਕਤੀ ਚੋਣਾਂ ਲੜੇਗਾ। ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਜਦਕਿ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਦਲ ਪਰਿਵਾਰ ਵੱਲੋਂ ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਚੋਣ ਲੜਨਗੇ। ਉਹ ਆਪਣੀ ਮੌਜੂਦਾ ਸੀਟ ਬਠਿੰਡਾ ਤੋਂ ਹੀ ਚੋਣ ਲੜਨਗੇ। ਸਾਬਕਾ ਵਿਧਾਇਕ ਸਿਕੰਦਰ ਸਿੰਘ ਮਲੂਕਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ’ਤੇ ਵਿਵਾਦ ਮਗਰੋਂ ਇਹ ਮੁੱਦਾ ਚੁੱਕਿਆ ਸੀ। ਇਸ ਤਰ੍ਹਾਂ ‘ਇਕ ਪਰਿਵਾਰ-ਇਕ ਟਿਕਟ’ ਦੇ ਨਿਯਮ ਦਾ ਪਾਲਣ ਕਰਨ ਦਾ ਫ਼ੈਸਲਾ ਲਿਆ ਗਿਆ।