Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:47 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ 1S9 ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 1S9 ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪਹਿਲਾਂ ਹੀ ਭੁਗਤ ਰਿਹਾ ਹੈ ਇੱਕ ਹੋਰ ਰਿਸ਼ਵਤਖੋਰੀ ਦਾ ਕੇਸ
ਚੰਡੀਗੜ, 4 ਮਾਰਚ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ੍ਟ
ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਉਨਾਂ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ ਕੈਨਾਲ ਕਲੋਨੀ ਥਾਣਾ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਪਹਿਲਾਂ ਵੀ ਸਾਲ 2020 ਵਿੱਚ 43,000 ਰੁਪਏ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ਉਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਇਆ ਹੈ ਜੋ ਕਿ ਵਧੀਕ ਸੈਸ਼ਨਜ ਜੱਜ ਬਠਿੰਡਾ ਦੀ ਅਦਾਲਤ ਵਿੱਚ ਜੇਰੇ ਸਮਾਇਤ ਹੈ।

Advertisement
Advertisement
Advertisement
Advertisement
Scroll to Top