ਨਹੀਂ ਰਹੇ ਮਾਤਾ ਗੁਰਮੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਸ਼ਰਧਾ ਸਤਿਕਾਰ ਭੇਂਟ

ਨਹੀਂ ਰਹੇ ਮਾਤਾ ਗੁਰਮੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਸ਼ਰਧਾ ਸਤਿਕਾਰ ਭੇਂਟ
ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਨੇ ਪ੍ਰਗਟਾਈ ਹਮਦਰਦੀ
ਪਟਿਆਲਾ 21 ਮਾਰਚ ()
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਦੇਰ ਰਾਤ ਉਨ੍ਹਾਂ ਦੇ ਮਾਤਾ ਗੁਰਮੀਤ ਕੌਰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ। ਅੱਜ ਬਾਅਦ ਦੁਪਹਿਰ ਮਾਤਾ ਗੁਰਮੀਤ ਕੌਰ ਦੀ ਅੰਤਿਮ ਦੇਹ ਦਾ ਅੰਤਿਮ ਸਸਕਾਰ ਤਿ੍ਰਪੜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਸ਼ਹਿਰ ਦੀਆਂ ਧਾਰਮਕ, ਸਮਾਜਕ ਅਤੇ ਰਾਜਨੀਤਕ ਸਖਸ਼ੀਅਤਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮਾਤਾ ਗੁਰਮੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰਾਂ ’ਚ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ ਆਦਿ ਨੇ ਮਾਤਾ ਗੁਰਮੀਤ ਕੌਰ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਾਤਾ ਗੁਰਮੀਤ ਕੌਰ ਬਹੁਪੱਖੀ ਧਾਰਮਕ ਸਖਸ਼ੀਅਤਾਂ ਸਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਚੱਲਣ ਦਾ ਮਾਰਗ ਵਿਖਾਇਆ, ਜਿਨ੍ਹਾਂ ਦਾ ਸਦੀਵੀ ਵਿਛੋੜਾ ਜਿਥੇ ਪਰਿਵਾਰ ਲਈ ਵੱਡਾ ਘਾਟਾ ਹੈ, ਉਥੇ ਹੀ ਸਾਰਿਆਂ ਨੂੰ ਉਨ੍ਹਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ ਤੇ ਸਮੂਹ ਸਟਾਫ ਮੈਂਬਰਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਡਿਪਟੀ ਮੇਅਰ ਯੋਗਿੰਦਰ ਯੋਗੀ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਜਗਤਾਰ ਸਿੰਘ ਰਾਜਲਾ, ਹਰਮਿੰਦਰਪਾਲ ਸਿੰਘ ਵਿੰਟੀ, ਨਰਿੰਦਰ ਸਿੰਘ ਸੰਧੂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
