ਵਾਈਸ-ਚਾਂਸਲਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਲਈ ਬੱਸ ਨੂੰ ਹਰੀ ਝੰਡੀ

ਵਾਈਸ-ਚਾਂਸਲਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਲਈ ਬੱਸ ਨੂੰ ਹਰੀ ਝੰਡੀ
ਪਟਿਆਲਾ, 21 ਮਾਰਚ
ਪੰਜਾਬੀ ਯੂਨਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਦੀਆਂ ਲੋੜਾਂ ਦੀ ਪੂਰਤੀ ਦੇ ਵਾਸਤੇ ਇੱਕ ਨਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਬੋਲਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਬੱਸ ਦੇ ਨਾਲ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹੁਣ ਹੌਲੀ-ਹੌਲੀ ਵਿੱਤੀ ਤੌਰ ਉੱਤੇ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਰੋਜ਼ਾਮਰਾ ਦੀਆਂ ਲੋੜਾਂ ਨਾਲ ਸੰਬੰਧਤ ਸੇਵਾਵਾਂ ਲਈ ਨਿਵੇਸ਼ ਕਰਨ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਧਾਈ ਗਈ ਮਹੀਨਾਵਾਰ ਗਰਾਂਟ ਅਤੇ ਪਿਛਲੇ ਸਮੇਂ ਵਿੱਚ ਸਮੂਹ ਅਧਿਕਾਰੀਆਂ ਅਤੇ ਅਮਲੇ ਵੱਲੋਂ ਕੀਤੇ ਗਏ ਸੁਹਿਰਦ ਵਿੱਤੀ ਪ੍ਰਬੰਧਨ ਸਦਕਾ ਅਜਿਹਾ ਸੰਭਵ ਹੋ ਸਕਿਆ ਹੈ।
ਟਰਾਂਸਪੋਰਟ ਵਿਭਾਗ ਦੇ ਇੰਚਾਰਜ ਇੰਜ. ਅਨੀਤ ਕੰਵਲ ਰੰਧਾਵਾ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਦੋ ਬੱਸਾਂ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਲਈ ਵੀ ਖਰੀਦੀਆਂ ਗਈਆਂ ਹਨ। ਇਹ ਤੀਜੀ ਬੱਸ ਗੁਰੂ ਕਾਸ਼ੀ ਕੈਂਪਸ ਦੀਆਂ ਲੋੜਾਂ ਨੂੰ ਮੁੱਖ ਰਖਦਿਆਂ ਖਰੀਦੀ ਗਈ ਹੈ।
ਇਸ ਮੌਕੇ ਰਜਿਸਟਰਾਰ ਪ੍ਰੋੋ. ਨਵਜੋਤ ਕੌਰ, ਵਿੱੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ, ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਤੋਂ ਇਲਾਵਾ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਅਤੇ ਟਰਾਂਸਪੋਰਟ ਵਿਭਾਗ ਦਾ ਅਮਲਾ ਹਾਜ਼ਰ ਸੀ।
With warm reg
