ਜੇਐਨਯੂ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਹੋਈ ਸ਼ੁਰੂ
ਦੁਆਰਾ: Punjab Bani ਪ੍ਰਕਾਸ਼ਿਤ :Friday, 22 March, 2024, 12:15 PM

ਜੇਐਨਯੂ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਹੋਈ ਸ਼ੁਰੂ
ਨਵੀਂ ਦਿੱਲੀ, 22 ਮਾਰਚ-
ਇਥੋਂ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਜੇਐੱਨਵਾਈਐੱਸਯੂ) ਚੋਣਾਂ ਲਈ ਵੋਟਿੰਗ ਅੱਜ ਸ਼ੁਰੂ ਹੋਈ ਅਤੇ 7,700 ਤੋਂ ਵੱਧ ਰਜਿਸਟਰਡ ਵੋਟਰ ਆਪਣੀ ਵੋਟ ਪਾ ਸਕਦੇ ਹਨ। ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਬਾਅਦ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ। ਦੂਜੇ ਪੜਾਅ ਲਈ ਵੋਟਿੰਗ ਬਾਅਦ ਦੁਪਹਿਰ 2.30 ਵਜੇ ਤੋਂ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ ਗਿਣਤੀ ਰਾਤ 9 ਵਜੇ ਸ਼ੁਰੂ ਹੋਵੇਗੀ ਅਤੇ ਐਤਵਾਰ ਨੂੰ ਨਤੀਜੇ ਐਲਾਨੇ ਜਾਣਗੇ।
