ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਦੁਆਰਾ: Punjab Bani ਪ੍ਰਕਾਸ਼ਿਤ :Friday, 22 March, 2024, 08:04 PM

ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਚੰਡੀਗੜ੍ਹ, 22 ਮਾਰਚ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।