Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਹੜਤਾਲ ਭਰਨ ਦੀ ਤਨਖਾਹ ਕਟੌਤੀ ਖਿਲਾਫ 21 ਮਾਰਚ ਨੂੰ ਜ਼ਿਲਾ ਸਿੱਖਿਆ ਦਫਤਰ ਵਿਖੇ ਕੀਤਾ ਜਾਵੇਗਾ ਰੋਸ ਮੁਜ਼ਾਹਰਾ

ਦੁਆਰਾ: Punjab Bani ਪ੍ਰਕਾਸ਼ਿਤ :Monday, 18 March, 2024, 06:36 PM

ਹੜਤਾਲ ਭਰਨ ਦੀ ਤਨਖਾਹ ਕਟੌਤੀ ਖਿਲਾਫ 21 ਮਾਰਚ ਨੂੰ ਜ਼ਿਲਾ ਸਿੱਖਿਆ ਦਫਤਰ ਵਿਖੇ ਕੀਤਾ ਜਾਵੇਗਾ ਰੋਸ ਮੁਜ਼ਾਹਰਾ

ਪਟਿਆਲਾ – 16 ਫਰਵਰੀ ਦੀ ਦੇਸ਼ ਪੱਧਰੀ ਹੜਤਾਲ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਦੀ ਕੁਝ ਸਕੂਲ ਮੁੱਖੀਆਂ ਵੱਲੋਂ ਇੱਕ ਦਿਨ ਦੀ ਤਨਖਾਹ ਕੱਟਣ ਦੇ ਮਾਮਲੇ ਦਾ ਹੱਲ ਨਾ ਕੀਤੇ ਜਾਣ ਖਿਲਾਫ ਅਧਿਆਪਕ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ 21 ਮਾਰਚ ਨੂੰ ਜ਼ਿਲਾ ਸਿੱਖਿਆ ਦਫਤਰ ਵਿੱਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।ਤਨਖਾਹ ਕਟੌਤੀ ਸਬੰਧੀ ਸੱਦੀ ਮੀਟਿੰਗ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ,ਗੌਰਮਿੰਟ ਟੀਚਰਜ਼ ਯੂਨੀਅਨ,ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਅਤੇ ਐਲੀਮੈੰਟਰੀ ਟੀਚਰਜ਼ ਯੂਨੀਅਨ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਅਧਿਆਪਕ ਜੱਥਟਬੰਦੀਆਂ ਵੱਲੋੰ ਸਮੁੱਚੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਪਰਮਜੀਤ ਸਿੰਘ,ਅਤਿੰਦਰ ਪਾਲ ਸਿੰਘ,ਲਛਮਣ ਸਿੰਘ ਨਬੀਪੁਰ ਅਤੇ ਮਨੋਜ ਘਈ ਨੇ ਦੱਸਿਆ ਕਿ ਦੇਸ਼ ਅੰਦਰ ਕਾਰਪੋਰੇਟ ਲੁੱਟ ਦੇ ਤੇਜ਼ ਕੀਤੇ ਹਮਲੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਅਤੇ ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਦਿੱਤੇ ਹੜਤਾਲ ਦੇ ਸਾਂਝੇ ਸੱਦੇ ਨੂੰ ਪੂਰੇ ਪੰਜਾਬ ਵਿੱਚ ਵੱਡਾ ਹੁੰਗਾਰਾ ਮਿਲਿਆ ਸੀ।ਜ਼ਿਲਾ ਪਟਿਆਲਾ ਦੇ ਅਧਿਆਪਕਾਂ ਵੱਲੋਂ ਵੀ ਇਸ ਦਿਨ ਵੱਡੀ ਗਿਣਤੀ ਵਿੱਚ ਹੜਤਾਲ ਦਰਜ ਕਰਵਾਈ ਗਈ ਸੀ।ਪਰ ਕੁਝ ਸਕੂਲ ਮੁੱਖੀਆਂ ਵੱਲੋੰ ਹੜਤਾਲ ਭਰਵਾਉਣ ਵਾਲੇ ਅਧਿਆਪਕਾਂ ਦੀ ਇੱਕ ਦਿਨ ਦੀ ਤਨਖਾਹ ਕੱਟੀ ਗਈ ਹੈ ਅਤੇ ਕੁਝ ਸਕੂਲ ਮੁੱਖੀ ਮਾਰਚ ਮਹੀਨੇ ਚੋਂ ਤਨਖਾਹ ਕੱਟਣ ਲਈ ਨੋਟਿਸ ਕੱਢ ਰਹੇ ਹਨ।ਉਹਨਾਂ ਕਿਹਾ ਕਿ ਜ਼ਿਲਾ ਸਿੱਖਿਆ ਦਫਤਰ ਨੂੰ ਸਮੁੱਚਾ ਮਾਮਲਾ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਮਸਲਾ ਜਿਉਂ ਦਾ ਤਿਉਂ ਲਟਕ ਰਿਹਾ ਹੈ ਅਤੇ ਉਕਤ ਸਕੂਲ ਮੁੱਖੀ ਸਰਕਾਰ ਵੱਲੋਂ ਇਸ ਹੜਤਾਲ ਸਬੰਧੀ ਕਿਸੇ ਹੁਕਮਾਂ ਦੇ ਜਾਰੀ ਹੋਣ ਤੋਂ ਬਿਨਾਂ ਹੀ ਤਨਖਾਹ ਕੱਟਣ ਲਈ ਬਜਿੱਦ ਹਨ।ਇਸ ਤੋਂ ਇਲਾਵਾ ਪੀਪੀਏ ਜਨਰੇਟ ਕਰਨ ਤੇ ਲਾਈ ਰੋਕ ਕਾਰਨ ਸਕੂਲਾਂ ਵਿੱਚ ਅਧਿਆਪਕਾਂ ਲਈ ਬਣੀ ਵੱਡੀ ਪ੍ਰੇਸ਼ਾਨੀ ਦਾ ਮਾਮਲਾ ਵੀ ਹੈ।
        ਅਧਿਆਪਕ ਆਗੂ ਵਿਕਰਮਦੇਵ ਸਿੰਘ,ਜਸਵਿੰਦਰ ਸਮਾਣਾ,ਹਰਦੀਪ ਟੋਡਰਪੁਰ ਅਤੇ ਗੁਰਪ੍ਰੀਤ ਸਿੰਘ ਗੁਰੂ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਹੜਤਾਲ ਵਿੱਚ ਹਿੱਸਾ ਲੈਣਾ ਉਹਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕਾਂ ਦਾ ਹਿੱਸਾ ਹੈ।ਪਰ ਹੜਤਾਲ ਭਰਨ ਦੇ ਨਾਂ ਹੇਠ ਤਨਖਾਹ ਕੱਟਣ ਦੀ ਕਾਰਵਾਈ ਹੜਤਾਲ ਜਿਹੇ ਰੋਸ ਪ੍ਰਗਟਾਉਣ ਦੇ ਜਮਹੂਰੀ ਢੰਗ ਨੂੰ ਕਮਜ਼ੋਰ ਕਰਨ ਅਤੇ ਅਧਿਆਪਕਾਂ ਨੂੰ ਡਰਾਵਾ ਦਿਖਾ ਕੇ ਹੜਤਾਲ ਵਿੱਚ ਭਾਗ ਲੈਣ ਤੋਂ ਰੋਕਣ ਵਾਲੀ ਧਮਕਾਊ ਕਾਰਵਾਈ ਹੈ।ਉਹਨਾਂ ਕਿਹਾ ਕਿ 21 ਮਾਰਚ ਦੇ ਰੋਸ ਪ੍ਰਦਰਸ਼ਨ ਵਿੱਚ ਜ਼ਿਲੇ ਭਰ ਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਣਗੇ।



Scroll to Top