Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:41 am

+91 90915 01313 , +91 90916 01313

punjabbanni@gmail.com
punjabbani@yahoo.com

ਉਮੀਦਵਾਰਾਂ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 'ਚ ਤਿੰਨ ਵਾਰ ਦੇਣਾ ਪਵੇਗਾ ਇਸ਼ਤਿਹਾਰ

ਉਮੀਦਵਾਰਾਂ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 'ਚ ਤਿੰਨ ਵਾਰ ਦੇਣਾ ਪਵੇਗਾ ਇਸ਼ਤਿਹਾਰ

‘ਲੋਕ ਸਭਾ ਚੋਣਾਂ 2024’
ਉਮੀਦਵਾਰਾਂ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ ‘ਚ ਤਿੰਨ ਵਾਰ ਦੇਣਾ ਪਵੇਗਾ ਇਸ਼ਤਿਹਾਰ
-ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ ਵੱਲੋਂ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ
-ਚੋਣ ਜਾਬਤੇ ਦੀ ਪਾਲਣਾ ਸਬੰਧੀਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਪਟਿਆਲਾ, 19 ਮਾਰਚ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਚੋਣ ਜਾਬਤੇ ਤੋਂ ਜਾਣੂ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਚੋਣ ਜਾਬਤੇ ਦੀ ਸਖ਼ਤੀ ਪਾਲਣਾ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਆਸੀ ਪਾਰਟੀਆਂ ਅਤੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਵੇਗਾ।
ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਦੀ ਵੋਟ ਪਟਿਆਲਾ ਲੋਕ ਸਭਾ ਹਲਕੇ ਵਿੱਚ ਨਹੀਂ ਬਣੀ ਹੋਈ ਤਾਂ ਉਹ ਆਪਣੀ ਵੋਟ ਨਾਮਜਦਗੀ ਦੇ ਆਖਰੀ ਦਿਨ ਤੋਂ 10 ਦਿਨ ਪਹਿਲਾਂ ਤੱਕ ਫਾਰਮ ਨੰਬਰ 6 ਭਰਕੇ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਆਪਣੀਆਂ ਸਾਰੀਆਂ ਗਤੀਵਿਧੀਆਂ ਨਿਰਧਾਰਤ ਨਿਯਮਾਂ ਅਤੇ ਆਦਰਸ਼ ਚੋਣ ਜਾਬਤੇ ਦੇ ਨਿਰਧਾਰਤ ਨੇਮਾਂ ਅੰਦਰ ਰਹਿ ਕੇ ਹੀ ਕਰਨ ਤਾਂ ਉਨ੍ਹਾਂ ਨੂੰ ਕੋਈ ਦਿਕਤ ਨਹੀਂ ਆਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ ਲਈ ਕਾਨੂੰਨੀ ਚੋਣ ਖ਼ਰਚੇ ਦੀ ਸੀਮਾ 95 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ, ਇਸ ਲਈ ਸਾਰੇ ਉਮੀਦਵਾਰ ਨਿਯਮਾਂ ਦਾ ਪਾਲਣ ਕਰਨ ਕਿਉਂਕਿ ਉਨ੍ਹਾਂ ਦੇ ਖਰਚੇ ‘ਤੇ ਨਜ਼ਰ ਰੱਖੀ ਜਾਵੇਗੀ। ਖ਼ਰਚੇ ਦਾ ਸਾਰਾ ਲੇਖਾ ਜੋਖਾ ਰੱਖਿਆ ਜਾਵੇ ਤੇ ਇਸ ਦੀ ਤਿੰਨ ਵਾਰ ਪੜਤਾਲ ਕੀਤੀ ਜਾਵੇਗੀ ਤੇ ਜੇਕਰ ਕੋਈ ਉਮੀਦਵਾਰ ਖਰਚੇ ਰਜਿਸਟਰ ਦੀ ਪੜਤਾਲ ਨਹੀਂ ਕਰਵਾਉਂਦਾ ਤਾਂ ਪ੍ਰਵਾਨਗੀਆਂ ਰੱਦ ਹੋਣ ਜਾਣਗੀਆਂ।
ਪ੍ਰਚਾਰ ਲਈ ਵਰਤੇ ਜਾਣ ਵਾਲੇ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਤੇ ਵੀ ਚੋਣ ਕਮਿਸ਼ਨ ਵੱਲੋਂ ਤਿੱਖੀ ਨਜ਼ਰ ਰੱਖੀ ਜਾਵੇਗੀ, ਜਿਸ ਲਈ ਹਰ ਤਰ੍ਹਾਂ ਦੇ ਪ੍ਰਚਾਰ ਲਈ ਉਮੀਦਵਾਰਾਂ ਵੱਲੋਂ ਅਗੇਤੀਆਂ ਪ੍ਰਵਾਨਗੀਆਂ ਲੈਣੀਆਂ ਲਾਜਮੀ ਹਨ। ਉਨ੍ਹਾਂ ਕਿਹਾ ਕਿ ਸਾਰੀ ਪ੍ਰਚਾਰ ਸਮੱਗਰੀ ਉਪਰ ਪ੍ਰਿੰਟਰ ਤੇ ਪਬਲਿਸ਼ਰ ਦਾ ਨਾਮ ਲਿਖਿਆ ਹੋਣਾ ਲਾਜਮੀ ਹੈ।
ਨਾਮਜਦਗੀ ਸਮੇਂ ਹਰ ਉਮੀਦਵਾਰ ਨੂੰ ਫਾਰਮ ਨੰਬਰ 26 ਭਰਨ ਸਮੇਂ ਹਲਫ਼ੀਆ ਬਿਆਨ ਦਾ ਹਰ ਕਾਲਮ ਭਰਨ ਸਮੇਂ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਵੀ ਜਾਣਕਾਰੀ ਦੇਵੇਗਾ। ਇਸ ਤੋਂ ਬਿਨ੍ਹਾਂ ਉਮੀਦਵਾਰ ਨਾਮਜਦਗੀ ਦਾਖਲ ਕਰਨ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਵੱਲੋਂ 7 ਮਈ 2024 ਨੂੰ ਜਾਰੀ ਹੋਣ ਵਾਲੇ ਨੋਟੀਫਿਕੇਸ਼ਨ ਦੇ ਨਾਲ ਸ਼ੁਰੂ ਹੋ ਜਾਵੇਗੀ। ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾ ਕੋਈ ਵੀ ਕਾਲਮ ਜਾਂ ਖਾਨਾ ਖਾਲੀ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ ‘ਚ ਤਿੰਨ ਵਾਰ ਇਸ਼ਤਿਹਾਰ ਦੇਣਾ ਵੀ ਲਾਜ਼ਮੀ ਹੋਵੇਗਾ।

Advertisement
Advertisement
Advertisement
Advertisement
Scroll to Top