Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 6:20 am

+91 90915 01313 , +91 90916 01313

punjabbanni@gmail.com
punjabbani@yahoo.com

ਜਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਰਗਨਾ ਸਣੇ ਦੋਸ਼ੀ ਕਾਬੂ

ਜਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਰਗਨਾ ਸਣੇ ਦੋਸ਼ੀ ਕਾਬੂ

ਜਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਰਗਨਾ ਸਣੇ ਦੋਸ਼ੀ ਕਾਬੂ
ਸੰਗਰੂਰ, 21 ਮਾਰਚ
ਇਸ ਜ਼ਿਲ੍ਹੇ ਦੀ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਗੁੱਜਰਾਂ ’ਚ ਜ਼ਹਿਰੀਲ ਸ਼ਰਾਬ ਪੀਣ ਨਾਲ 8 ਮਜ਼ਦੂਰਾਂ ਦੀ ਮੌਤ ਦੇ ਮਾਮਲੇ ’ਚ ਸੰਗਰੂਰ ਪੁਲੀਸ ਵੱਲੋਂ ਸ਼ਰਾਬ ਬਣਾਉਣ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਮੁੱਖ ਸਰਗਨੇ ਸਣੇ ਕੁੱਲ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਮਨਪ੍ਰੀਤ ਸਿੰਘ ਕੋਲੋਂ 200 ਲਿਟਰ ਐਥਾਨੋਲ, 4500 ਤੋਂ ਵੱਧ ਖਾਲ੍ਹੀ ਬੋਤਲਾਂ, ਬੋਤਲਾਂ ਦੇ ਢੱਕਣ, ਸ਼ਰਾਬ ਦੇ ਸਟਿੱਕਰ, ਮਸ਼ੀਨ, ਲੈਪਟਾਪ, ਕਾਰ ਅਤੇ ਸ਼ਰਾਬ ਬਣਾਉਣ ਵਾਲਾ ਸਾਮਾਨ ਬਰਾਮਦ ਕੀਤਾ ਹੈ। ਇਥੇ ਪ੍ਰੈਸ ਕਾਨਫਰੰਸ ਦੌਰਾਨ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵਲੋਂ ਇਹ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐੱਸਐੱਸਪੀ ਸਰਤਾਜ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੌਜੂਦ ਸਨ। ਸ੍ਰੀ ਸ਼ੁਕਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ’ਚ ਹਰਮਨ ਪ੍ਰੀਤ ਸਿੰਘ ਪਿੰਡ ਤਾਈਪੁਰ ਪਾਤੜਾਂ, ਮਨਪ੍ਰੀਤ ਸਿੰਘ, ਗੁਰਲਾਲ ਸਿੰਘ, ਸੁਖਵਿੰਦਰ ਸਿੰਘ ਸ਼ਾਮਲ ਹਨ। ਮੁਲਜ਼ਮਾਂ ਨੇ ਹਾਲੇ ਸ਼ਰਾਬ ਦਾ ਧੰਦਾ ਸ਼ੁਰੂ ਹੀ ਕੀਤਾ ਸੀ, ਜਿਸ ਦਾ ਪਹਿਲਾ ਸਟਾਕ ਹੀ ਪਿੰਡ ਗੁੱਜਰਾਂ ’ਚ ਪੁੱਜਿਆ ਸੀ। ਪੁਲੀਸ ਨੇ ਐੱਸਆਈਟੀ ਬਣਾਈ ਹੈ ਅਤੇ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top