Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:00 am

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਕਾਲਜ ਦੇ ਅੰਤਰ-ਰਾਸ਼ਟਰੀ ਖਿਡਾਰੀ ਅਤੇ ਯੂਨੀਵਰਸਿਟੀ ਮੈਰਿਟ ਹੋਲਡਰ ਸਾਲਾਨਾ ਸਮਾਗਮ ਵਿੱਚ ਸਨਮਾਨਿਤ

ਮੋਦੀ ਕਾਲਜ ਦੇ ਅੰਤਰ-ਰਾਸ਼ਟਰੀ ਖਿਡਾਰੀ ਅਤੇ ਯੂਨੀਵਰਸਿਟੀ ਮੈਰਿਟ ਹੋਲਡਰ ਸਾਲਾਨਾ ਸਮਾਗਮ ਵਿੱਚ ਸਨਮਾਨਿਤ

ਮੋਦੀ ਕਾਲਜ ਦੇ ਅੰਤਰ-ਰਾਸ਼ਟਰੀ ਖਿਡਾਰੀ ਅਤੇ ਯੂਨੀਵਰਸਿਟੀ ਮੈਰਿਟ ਹੋਲਡਰ ਸਾਲਾਨਾ ਸਮਾਗਮ ਵਿੱਚ ਸਨਮਾਨਿਤ
ਪਟਿਆਲਾ: 26 ਮਾਰਚ, 2024
ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਅੱਜ ਵਿੱਦਿਅਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਇਸ ਸਮਾਰੋਹ ਦੀ ਪ੍ਰਧਾਨਗੀ ਸ਼੍ਰੀ ਅਨਿਰੁਧ ਤਿਵਾੜੀ, ਆਈ.ਏ.ਐਸ, ਪੰਜਾਬ, ਵਿਸ਼ੇਸ਼ ਮੁੱਖ ਸਕੱਤਰ-ਕਮ-ਡਾਇਰੈਕਟਰ ਜਨਰਲ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (MGSIPA) ਪੰਜਾਬ ਨੇ ਕੀਤੀ। ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਚੇਅਰਮੈਨ ਸ਼੍ਰੀ ਤਰੁਣ ਕੁਮਾਰ ਮੋਦੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਉਹਨਾਂ ਨਾਲ ਸਮਾਰੋਹ ਵਿੱਚ ਪਹੁੰਚੇ ਸ਼੍ਰੀ. ਆਯੂਸ਼ ਮੋਦੀ ਦਾ ਵੀ ਨਿੱਘਾ ਸਵਾਗਤ ਕੀਤਾ ਗਿਆ।ਉਹਨਾਂ ਨਾਲ ਪ੍ਰੋ. ਸੁਰਿੰਦਰ ਲਾਲ ਵੀ ਮੌਜੂਦ ਸਨ। ਇਸ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼੍ਰੀ ਵਿਨੀਤ ਕੁਮਾਰ, ਕਾਰਜਕਾਰੀ ਡਾਇਰੈਕਟਰ, ਸਪੋਰਟਸ ਅਥਾਰਟੀ ਆਫ ਇੰਡੀਆ, ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ, ਪਟਿਆਲਾ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸ਼੍ਰੀ ਅਰਵਿੰਦ ਕੁਮਾਰ, ਪੀ.ਸੀ.ਐਸ. ਐਸ.ਡੀ.ਐਮ. ਅਤੇ ਐਸ.ਬੀ.ਆਈ ਰਿਜਨਲ ਮੈਨੇਜਰ ਆਰ.ਬੀ.ਓ.3 ਪਟਿਆਲਾ ਸ਼੍ਰੀ ਧਰਮਿੰਦਰ ਤਿਵਾਰੀ ਵੀ ਵਿਸ਼ੇਸ ਸੱਦੇ ਤੇ ਸ਼ਾਮਿਲ ਹੋਏ।
ਇਸ ਸਮਾਰੋਹ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤੀ ਗਈ।
ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਬਾਕੀ ਮਹਿਮਾਨਾਂ ਦਾ ਸਵਾਗਤ ਕਰਦਿਆਂ, ਉਨ੍ਹਾਂ ਨਾਲ ਰਸਮੀ ਜਾਣ-ਪਛਾਣ ਕਰਵਾਈ। ਉਨ੍ਹਾਂ ਨੇ ਇਨਾਮ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸੈਸ਼ਨ 2023-24 ਦੀ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ, ਜੋ ਕਾਲਜ ਦੀਆਂ ਅਕਾਦਮਿਕ, ਖੇਡਾਂ ਦੇ ਖੇਤਰ ਵਿੱਚ ਅਤੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਾ ਲੇਖਾ-ਜੋਖਾ ਸੀ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕੀ ਯੁੱਗ ਦੀਆਂ ਜ਼ਰੂਰਤਾਂ ਮੁਤਾਬਿਕ ਮੋਦੀ ਕਾਲਜ ਵਿਦਿਆਰਥੀਆਂ ਨੂੰ ਅਤਿ- ਆਧੁਨਿਕ ਪਰ ਭਾਰਤੀ ਨੈਤਿਕ ਕਦਰਾਂ-ਕੀਮਤਾਂ ‘ਤੇ ਅਧਾਰਿਤ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਮੁਲਤਾਨੀ ਮੱਲ ਮੋਦੀ ਕਾਲਜ ਦੇ ਸਾਬਕਾ ਵਿਦਿਆਰਥੀ ਸ਼੍ਰੀ ਅਨਿਰੁਧ ਤਿਵਾੜੀ ਨੇ ਕਿਹਾ ਉਹਨਾਂ ਨੂੰ ਮੋਦੀ ਕਾਲਜ ਦਾ ਵਿਦਿਆਰਥੀ ਹੋਣ ਤੇ ਹਮੇਸ਼ਾ ਮਾਣ ਰਹੇਗਾ। ਆਪਣੇ ਵਿਦਿਆਰਥੀ ਜੀਵਣ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਉਹਨਾਂ ਨੇ ਕਾਲਜ ਦੇ ਅਧਿਆਪਕਾਂ ਅਤੇ ਪੜਾਉਣ-ਲ਼ਿਖਾਉਣ ਦੇ ਤਰੀਕਿਆਂ ਦੀ ਵਿਸ਼ੇਸ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਮੋਦੀ ਕਾਲਜ ਨੇ ਸਾਲਾਂ ਤੋਂ ਉੱਚ-ਪੱਧਰੀ ਸਿੱਖਿਆ ਦਾ ਖਾਸ ਮਿਆਰ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫਲ ਬਣਾਉਣ ਟੀਚਾ ਬਰਕਰਾਰ ਰੱਖਿਆ ਹੈ।
ਕਾਲਜ ਦੇ ਪ੍ਰਬੰਧਕੀ ਕਮੇਟੀ ਵੱਲੋਂ ਪ੍ਰੋ. ਸੁਰਿੰਦਰ ਲਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਮੋਦੀ ਕਾਲਜ ਵਿਦਿਆਰਥੀਆਂ ਨੂੰ ਹਰ ਤਰਾਂ੍ਹ ਦੀ ਸਹੂਲਤ ਉਪਲਬਧ ਕਰਵਾਉਂਦਾ ਹੈ ਤਾਂ ਕਿ ਉਹ ਆਪਣੇ ਜੀਵਣ ਵਿੱਚ ਸਫਲਤਾ ਹਾਸਿਲ ਕਰ ਸਕਣ।
ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਮੋਦੀ ਕਾਲਜ ਦੇ ਸਾਬਕਾ ਵਿਦਿਆਰਥੀ ਸ਼੍ਰੀ ਵਨੀਤ ਕੁਮਾਰ ਨੇ ਕਾਲਜ ਨੂੰ ਭਾਰਤ ਦੀਆਂ ਸਰਵੋਤਮ ਵਿਦਿਅਕ ਸੰਸਥਾਵਾਂ ਦੇ ਬਰਾਬਰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਧਾਈ ਦਿੱਤੀ। ਉਸਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕਿਵੇਂ ਕਾਲਜ ਅਸਲ ਵਿੱਚ ਸਮਾਜ ਦੀਆਂ ਉਮੀਦਾਂ ਦੇ ਨਾਲ-ਨਾਲ ਇਸਦੇ ਸੰਸਥਾਪਕ ਦੇ ਫਲਸਫੇ ‘ਤੇ ਵੀ ਖਰਾ ਉਤਰਿਆ ਹੈ।
ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ, ਕਾਲਜ ਕਲਰ ਅਤੇ ਮੈਰਿਟ ਸਰਟੀਫਿਕੇਟ ਵੰਡੇ ਗਏ ।ਉਨ੍ਹਾਂ ਕਿਹਾ ਕਿ ਅੱਜ ਮੋਦੀ ਕਾਲਜ ਤੋਂ ਪੜ੍ਹੇ ਵਿਦਿਆਰਥੀ ਵੱਖ-ਵੱਖ ਉੱਚ-ਪੱਧਰੀ ਭਾਰਤੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਅਦਾਰਿਆਂ ਵਿੱਚ ਡਾਕਟਰ, ਪ੍ਰਸ਼ਾਸਕ, ਇੰਜੀਨੀਅਰ, ਫੌਜੀ ਅਧਿਕਾਰੀ, ਉਦਯੋਗਪਤੀਆਂ ਅਤੇ ਸੰਸਥਾ-ਮੁਖੀਆਂ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਮੋਦੀ ਕਾਲਜ ਦਾ ਵਿਦਿਆਰਥੀ ਹੋਣਾ ਆਪਣੇ ਆਪ ਵਿੱਚ ਮਾਣ ਵਾਲੀ ਗੱਲ ਹੈ।
ਇਸ ਮੌਕੇ ਤੇ ਕਾਲਜ ਦੇ ਰਜਿਸਟਰਾਰ ਡਾ. ਅਸ਼ਵਨੀ ਕੁਮਾਰ ਅਤੇ ਕੰਟਰੋਲਰ ਪ੍ਰੀਖਿਆਵਾਂ ਡਾ. ਅਜੀਤ ਕੁਮਾਰ ਨੇ ਦੱਸਿਆ ਕਿ ਇਸ ਸਾਲ ਕਾਲਜ ਵੱਲੋਂ ਪੰਜਾਬੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਦੋ ਗੋਲਡ ਮੈਡਲਾਂ ਸਮੇਤ 23 ਰੋਲ ਆਫ਼ ਆਨਰ, 141 ਕਾਲਜ ਕਲਰ ਅਤੇ 267 ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਗਏ।
ਇਸ ਮੌਕੇ ਤੇ ਪ੍ਰਿਅੰਕਾ (ਐਮਐਸਸੀ, ਭਾਗ -ਦੂਜਾ, ਫੈਸ਼ਨ ਡਿਜ਼ਾਈਨ ਅਤੇ ਟੈਕਨਾਲੋਜੀ ਵਿੱਚ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ), ਕੋਮਲ (ਐਮਐਸਸੀ-ਭਾਗ ਦੂਜਾ, ਫੂਡ ਐਂਡ ਨਿਊਟ੍ਰੀਸ਼ਨ ਵਿੱਚ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ), ਦੇਵਿਕਾ ਸਚਦੇਵਾ (ਬੀਐਸਸੀ-ਭਾਗ ਤੀਜਾ ਵਿੱਚ ਯੂਨੀਵਰਸਿਟੀ ਵਿੱਚ ਦੂਜਾ ਸਥਾਨ), ਅੰਸ਼ਿਤਾ (ਐਮਐਸਸੀ- ਭਾਗ ਦੂਜਾ, ਫੈਸ਼ਨ ਡਿਜ਼ਾਈਨ ਅਤੇ ਤਕਨਾਲੋਜੀ ਵਿੱਚ ਯੂਨੀਵਰਸਿਟੀ ਵਿੱਚ ਦੂਜਾ ਸਥਾਨ), ਅਨੀਸ਼ਾ ਲੋਹੀਆ (ਐਮਐਸਸੀ- ਭਾਗ ਦੂਜਾ, ਫੂਡ ਐਂਡ ਨਿਊਟ੍ਰੀਸ਼ਨ ਵਿੱਚ ਯੂਨੀਵਰਸਿਟੀ ਵਿੱਚ ਦੂਜਾ ਸਥਾਨ), ਰਾਜਬੀਰ ਕੌਰ (ਐਮਐਸਸੀ- ਭਾਗ ਦੂਜਾ, ਕੈਮਿਸਟਰੀ ਵਿੱਚ ਯੂਨੀਵਰਸਿਟੀ ਚੋਂ ਤੀਜਾ ਸਥਾਨ) ਅਤੇ ਵੰਦਨਾ ( ਬੀਕਾਮ-ਭਾਗ ਤੀਜਾ ਵਿੱਚ ਤੀਜਾ ਸਥਾਨ) ਨੂੰ ਅਕਾਦਮਿਕ ਖੇਤਰ ਵਿੱਚ ਪ੍ਰਾਪਤੀਆਂ ਲਈ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।

Advertisement
Advertisement
Advertisement
Advertisement
Scroll to Top