ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 March, 2024, 07:16 PM

ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ
ਨਵੀਂ ਦਿੱਲੀ, 26 ਮਾਰਚ
ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ।