ਪ੍ਰਧਾਨ ਮੰਤਰੀ ਮੋਦੀ ਨੇ ਮਾਸਕੋ ਅੰਦਰ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਦੁਆਰਾ: Punjab Bani ਪ੍ਰਕਾਸ਼ਿਤ :Saturday, 23 March, 2024, 01:39 PM

ਪ੍ਰਧਾਨ ਮੰਤਰੀ ਮੋਦੀ ਨੇ ਮਾਸਕੋ ਅੰਦਰ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਮਾਸਕੋ- ਰੂਸ ਦੀ ਰਾਜਧਾਨੀ ਮਾਸਕੋ ਦੇ ਉੱਤਰ ‘ਚ ਸਥਿਤ ਕ੍ਰਾਸਨੋਗੋਰਸਕ ‘ਚ ਕ੍ਰੋਕਸ ਸਿਟੀ ਕੰਸਰਟ ਹਾਲ ਦੇ ਅੰਦਰ ਹੋਏ ਵੱਡੇ ਅੱਤਵਾਦੀ ਹਮਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰੂਸੀ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਮਲੇ ‘ਚ ਘੱਟੋ-ਘੱਟ 70 ਲੋਕਾਂ ਦੀ ਮੌਤ ਹੋ ਗਈ, ਜਦਕਿ 115 ਜ਼ਖਮੀਆਂ ‘ਚੋਂ 60 ਦੀ ਹਾਲਤ ਗੰਭੀਰ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੁਨੀਆ ਭਰ ਦੇ ਕਈ ਨੇਤਾਵਾਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਰੂਸ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ ਹੈ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ‘ਅਸੀਂ ਮਾਸਕੋ ਵਿੱਚ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਦੁੱਖ ਦੀ ਇਸ ਘੜੀ ਵਿੱਚ, ਭਾਰਤ ਰੂਸੀ ਸੰਘ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਇੱਕਜੁਟਤਾ ਵਿੱਚ ਖੜ੍ਹਾ ਹੈ।’
