ਜ਼ਹਿਰੀਲੀ ਸ਼ਰਾਬ ਮਾਮਲਾ : ਜਨਤਕ ਜਥੇਬੰਦੀਆਂ ਨੇ ਲਗਾਇਆ ਪੱਕਾ ਮੋਰਚਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 23 March, 2024, 02:02 PM

ਜ਼ਹਿਰੀਲੀ ਸ਼ਰਾਬ ਮਾਮਲਾ : ਜਨਤਕ ਜਥੇਬੰਦੀਆਂ ਨੇ ਲਗਾਇਆ ਪੱਕਾ ਮੋਰਚਾ
ਸੰਗਰੂਰ, 22 ਮਾਰਚ
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਖ਼ਿਲਾਫ਼ ਜਨਤਕ ਜਥੇਬੰਦੀਆਂ ਅਤੇ ਲੋਕਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਧਰਨਾਕਾਰੀਆਂ ਨੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਅਤੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾ ਕੇ ਕਸੂਰਵਾਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਜ਼ਹਿਰੀਲੀ ਸ਼ਰਾਬ ਨਾਲ ਗਰੀਬ ਮਜ਼ਦੂਰਾਂ ਦੀਆਂ ਹੋਈਆਂ ਮੌਤਾਂ ਕਾਰਨ ਹਲਕੇ ਵਿੱਚ ਸੋਗ ਦੀ ਲਹਿਰ ਹੈ ਪਰ ਪੰਜਾਬ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਨਾ ਤਾਂ ਕੋਈ ਬਿਆਨ ਦਿੱਤਾ ਗਿਆ ਹੈ ਅਤੇ ਨਾ ਹੀ ਪਿੰਡ ਗੁੱਜਰਾਂ ਪੁੱਜ ਕੇ ਗਰੀਬ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ ਜਿਸ ਕਾਰਨ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਲੋਕਾਂ ’ਚ ਰੋਸ ਹੈ।