Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:08 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ

ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ

ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ
ਚੰਡੀਗੜ੍ਹ , 22 ਮਾਰਚ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਭਾਜਪਾ ਨੂੰ ਇੱਕ ਤਰੀਕੇ ਨਾਲ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੇ ਮੁੱਦਿਆਂ ਦਾ ਕੋਈ ਹੱਲ ਹੋਣ ਤੋਂ ਬਿਨਾਂ ਲੋਕ ਸਭਾ ਚੋਣਾਂ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੋਰ ਕਮੇਟੀ ਨੇ ਭਾਜਪਾ ਨੂੰ ਇਹ ਇਸ਼ਾਰਾ ਕੀਤਾ ਹੈ ਕਿ ਸੂਬੇ ਦੇ ਮੂਲ ਮੁੱਦਿਆਂ ਦੀ ਸ਼ਰਤ ’ਤੇ ਹੀ ਅੱਗੇ ਵਧਿਆ ਜਾ ਸਕਦਾ ਹੈ। ਅਹਿਮ ਸੂਤਰਾਂ ਅਨੁਸਾਰ ਕੋਰ ਕਮੇਟੀ ਵਿਚ ਅੱਜ ਇਹੋ ਸੁਰ ਭਾਰੂ ਰਿਹਾ ਕਿ ਭਾਜਪਾ ਨਾਲ ਓਨੀ ਦੇਰ ਕੋਈ ਸਿਆਸੀ ਗੱਠਜੋੜ ਨਾ ਕੀਤਾ ਜਾਵੇ, ਜਿੰਨੀ ਦੇਰ ਭਾਜਪਾ ਸੂਬੇ ਦੇ ਮੂਲ ਮੁੱਦਿਆਂ ’ਤੇ ਕੋਈ ਪ੍ਰਤੀਬੱਧਤਾ ਨਹੀਂ ਦਿਖਾਉਂਦੀ ਹੈ। ਕੋਰ ਕਮੇਟੀ ਵਿਚ ਇਹੋ ਗੱਲ ਉਭਰੀ ਕਿ ਅਕਾਲੀ ਦਲ ਲਈ ਸੀਟਾਂ ਦੀ ਵੰਡ ਤੋਂ ਵੱਧ ਸੂਬੇ ਦੇ ਹਿੱਤ ਪਿਆਰੇ ਹਨ। ਪਾਰਟੀ ਨੇ ਅੱਜ ਆਪਣੇ ਮੂਲ ਮੁੱਦਿਆਂ ਵੱਲ ਵਾਪਸੀ ਕੀਤੀ ਹੈ। ਭਾਜਪਾ ਦੇ ਪੰਜਾਬ ਦੇ ਮੁੱਦਿਆਂ ਪ੍ਰਤੀ ਰੌਂਅ ਤੋਂ ਕੋਰ ਕਮੇਟੀ ਸੰਤੁਸ਼ਟ ਦਿਖਾਈ ਨਹੀਂ ਦਿੱਤੀ। ਪਾਰਟੀ ਨੇ ਮੀਟਿੰਗ ਵਿਚ ਘੱਟੋ ਘੱਟ ਪ੍ਰੋਗਰਾਮ ਦੀ ਰਣਨੀਤੀ ਵੀ ਉਲੀਕੀ। ਅਕਾਲੀ ਦਲ ਨੇ ਮੁੱਦਿਆਂ, ਨੀਤੀਆਂ ਅਤੇ ਸਿਧਾਂਤਾਂ ਨੂੰ ਲੈ ਕੇ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਕਿ ਪਾਰਟੀ ਲਈ ਸਿਧਾਂਤ ਰਾਜਨੀਤੀ ਤੋਂ ਉਪਰ ਹਨ ਅਤੇ ਪਾਰਟੀ ਕਦੇ ਵੀ ਖਾਲਸਾ ਪੰਥ, ਘੱਟ ਗਿਣਤੀਆਂ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਡਟਣ ਦੀ ਇਤਿਹਾਸਕ ਭੂਮਿਕਾ ਤੋਂ ਪਿੱਛੇ ਨਹੀਂ ਹਟੇਗੀ।

Advertisement
Advertisement
Advertisement
Advertisement
Scroll to Top