ਸਵਾਰੀਆਂ ਨਾਲ ਭਰੀ ਪੀਆਰਟੀਸੀ ਦੀ ਬੱਸ ਪਲਟੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 24 March, 2024, 06:17 PM

ਸਵਾਰੀਆਂ ਨਾਲ ਭਰੀ ਪੀਆਰਟੀਸੀ ਦੀ ਬੱਸ ਪਲਟੀ
ਪਟਿਆਲਾ : ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਪੀਆਰਟੀਸੀ ਦੀ ਬੱਸ ਪਲਟ ਗਈ ਹੈ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ। ਇਸ ਦੌਰਾਨ ਬੱਸ ਸਟੈਂਡ ਨੇੜੇ ਅਚਾਨਕ ਪਲਟ ਗਈ, ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।