ਯੁੱਧ : ਇਰਾਨ ਨੇ ਦਾਗੀਆਂ ਇਜਰਾਈਲ ਉਪਰ ਮਿਜਾਈਲਾਂ

ਦੁਆਰਾ: Punjab Bani ਪ੍ਰਕਾਸ਼ਿਤ :Sunday, 14 April, 2024, 03:59 PM

ਯੁੱਧ : ਇਰਾਨ ਨੇ ਦਾਗੀਆਂ ਇਜਰਾਈਲ ਉਪਰ ਮਿਜਾਈਲਾਂ
ਯੇਰੂਸ਼ਲਮ, 14 ਅਪਰੈਲ
ਇਰਾਨ ਨੇ ਅਚਾਨਕ ਕਦਮ ਚੁੱਕਦਿਆਂ ਅੱਜ ਤੜਕੇ ਇਜ਼ਰਾਈਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਉੱਤੇ ਸੈਂਕੜੇ ਡਰੋਨ, ਬੈਲਿਸਟਿਕ ਮਿਜ਼ਾਈਲਾਂ ਅਤੇ ਕਰੂਜ਼ ਮਿਜ਼ਾਈਲਾਂ ਦਾਗ਼ੀਆਂ। ਫੌਜ ਦੇ ਇੱਕ ਤਰਜਮਾਨ ਨੇ ਦੱਸਿਆ ਕਿ 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗ਼ੀਆਂ ਗਈਆਂ, ਜਿਨ੍ਹਾਂ ਵਿੱਚੋਂ 99 ਫੀਸਦੀ ਹਵਾ ਵਿੱਚ ਹੀ ਨਸ਼ਟ ਕਰ ਦਿੱਤੀਆਂ ਗਈਆਂ। ਇਰਾਨ ਦੇ ਇਸ ਹਮਲੇ ਨੇ ਪੱਛਮੀ ਏਸ਼ੀਆ ਨੂੰ ਖੇਤਰੀ ਜੰਗ ਦੇ ਮੁਹਾਣੇ ’ਤੇ ਧੱਕ ਦਿੱਤਾ ਹੈ। ਹਮਲੇ ਮਗਰੋਂ ਇਜ਼ਰਾਈਲ ਵਿੱਚ ਹਰ ਪਾਸੇ ਸਾਇਰਨ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਸੀਰੀਆ ਵਿੱਚ ਪਹਿਲੀ ਅਪਰੈਲ ਨੂੰ ਹਵਾਈ ਹਮਲੇ ਵਿੱਚ ਇਰਾਨੀ ਸਫ਼ਾਰਤਖਾਨੇ ਵਿੱਚ ਦੋ ਇਰਾਨੀ ਜਨਰਲਾਂ ਦੇ ਮਾਰੇ ਜਾਣ ਮਗਰੋਂ ਬਦਲਾ ਲੈਣ ਦੀ ਸਹੁੰ ਖਾਧੀ ਸੀ। ਇਰਾਨ ਨੇ ਇਸ ਹਮਲੇ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਹਾਲਾਂਕਿ ਇਜ਼ਰਾਈਲ ਨੇ ਇਸ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਅਮਰੀਕਾ, ਸੰਯੁਕਤ ਰਾਸ਼ਟਰ, ਫਰਾਂਸ, ਬਰਤਾਨੀਆ ਆਦਿ ਦੇਸ਼ਾਂ ਨੇ ਇਰਾਨ ਦੇ ਇਜ਼ਰਾਈਲ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਜ਼ਰਾਈਲ ਪ੍ਰਤੀ ਅਮਰੀਕਾ ਦੀ ‘ਮਜ਼ਬੂਤ ​​ਵਚਨਬੱਧਤਾ’ ਨੂੰ ਦੁਹਰਾਉਂਦਿਆਂ ਸਥਿਤੀ ’ਤੇ ਚਰਚਾ ਕਰਨ ਅਤੇ ਅਗਲੀ ਕਾਰਵਾਈ ਕਰਨ ਲਈ ਜੀ-7 ਦੇਸ਼ਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ।



Scroll to Top