ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਦੁਆਰਾ: Punjab Bani ਪ੍ਰਕਾਸ਼ਿਤ :Sunday, 14 April, 2024, 04:03 PM

ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਨਵੀਂ ਦਿੱਲੀ, 14 ਅਪਰੈਲ
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਚੋਣ ਮਨੋਰਥ ਪੱਤਰ ਦਾ ਉਦੇਸ਼ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਸਮਰੱਥ ਬਣਾਉਣ ਤੋਂ ਇਲਾਵਾ ਸਨਮਾਨਜਨਕ ਤੇ ਮਿਆਰੀ ਜੀਵਨ, ਨਿਵੇਸ਼ ਰਾਹੀਂ ਨੌਕਰੀ ’ਤੇ ਕੇਂਦਰਿਤ ਕਰਨਾ ਹੈ। ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿੱਚ ਕਰਵਾਏ ਸਮਾਰੋਹ ਵਿੱਚ ਪਾਰਟੀ ਦਾ ਮੈਨੀਫੈਸਟੋ ਜਾਰੀ ਹੋਣ ਮਗਰੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਦੇਸ਼ ਨੂੰ ਭਾਜਪਾ ਦੇ ‘ਸੰਕਲਪ ਪੱਤਰ’ ਦੀ ਬਹੁਤ ਉਡੀਕ ਰਹਿੰਦੀ ਹੈ ਅਤੇ ਇਹ ਇੱਕ ਵੱਡਾ ਕਾਰਨ ਹੈ ਕਿ ਦਸ ਸਾਲਾਂ ਵਿੱਚ ਪਾਰਟੀ ਨੇ ਇਸ ਦੇ ਹਰ ਨੁਕਤੇ ਨੂੰ ਗਾਰੰਟੀ ਵਜੋਂ ਅਮਲ ਵਿੱਚ ਲਿਆਂਦਾ ਹੈ।
