ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਗਈ ਗੋਲੀਬਾਰੀ

ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਗਈ ਗੋਲੀਬਾਰੀ
ਮੁੰਬਈ, 14 ਅਪਰੈਲ
ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅੱਜ ਤੜਕੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਮਗਰੋਂ ਪੁਲੀਸ ਨੇ ਉਸ ਦੀ ਰਿਹਾਇਸ਼ ਦੇ ਬਾਹਰ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ ਇਲਾਕੇ ਵਿੱਚ ਸਥਿਤ ‘ਗਲੈਕਸੀ ਅਪਾਰਟਮੈਂਟਸ’ ਬਾਹਰ ਸਵੇਰੇ ਲਗਪਗ 5 ਵਜੇ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਇਸ ਇਮਾਰਤ ਵਿੱਚ ਅਦਾਕਾਰ ਸਲਮਾਨ ਖਾਨ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਲਮਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲੀਸ ਹਮਲਾਵਰਾਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਸਬੂਤ ਇਕੱਠ ਕਰਨ ਲਈ ਸਥਾਨਕ ਪੁਲੀਸ, ਅਪਰਾਧ ਸ਼ਾਖਾ ਅਤੇ ਫੋਰੈਂਸਿਕ ਵਿਗਿਆਨ ਮਾਹਿਰਾਂ ਦੀ ਇੱਕ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀਬਾਰੀ ਮੌਕੇ ਅਦਾਕਾਰ ਘਰ ਵਿੱਚ ਸੀ ਜਾਂ ਨਹੀਂ, ਇਸ ਸਬੰਧੀ ਪੁਲੀਸ ਅਤੇ ਸਲਮਾਨ ਦੇ ਪਰਿਵਾਰ ਵੱਲੋਂ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ ਗਿਆ ਹ।
