Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:51 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ

ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ

ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ
ਪ੍ਰਭੂ ਸ੍ਰੀਰਾਮ ਦੇ ਨਾਨਕੇ ਘਰ ਨੂੰ ਕਾਂਗਰਸ, ਭਾਜਪਾ ਤੇ ਆਪ ਨੇ ਧਾਰਮਿਕ ਕੇਂਦਰ ਵਜੋਂ ਉਭਾਰਨ ਦਾ ਯਤਨ ਨਹੀਂ ਕੀਤਾ ਪਰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਸੀਂ ਇਸਨੂੰ ਵੱਡੇ ਧਾਰਮਿਕ ਕੇਂਦਰ ਵਜੋਂ ਉਭਾਰਾਂਗੇ
ਪਟਿਆਲਾ, 14 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਪ੍ਰਭੂ ਸ੍ਰੀ ਰਾਮ ਦੇ ਨਾਨਕ ਅਸਥਾਨ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋ਼ ਉਭਾਰਿਆ ਜਾਵੇਗਾ।
ਅੱਜ ਇਥੇ ਮਾਤਾ ਕੌਸ਼ਲਿਆ ਜੀ ਮੰਦਿਰ ਘੜਾਮ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਉਹ ਪ੍ਰਭੁ ਰਾਮ ਜੀ ਤੋਂ ਆਸ਼ੀਰਵਾਦ ਲੈਣ ਵਾਸਤੇ ਘੜਾਮ ਆਏ ਹਨ। ਉਹਨਾਂ ਕਿਹਾ ਕਿ ਇਹ ਹਿੰਦੂ ਭਾਈਚਾਰੇ ਦਾ ਬਹੁਤ ਵੱਡਾ ਤੀਰਥ ਅਸਥਾਨ ਹੈ। ਉਹਨਾਂ ਕਿਹਾ ਕਿ ਇਥੇ ਮਾਤਾ ਕੁਸ਼ਲਿਆ ਜੀ ਦੇ ਪੇਕੇ ਹਨ ਅਤੇ ਦਸ਼ਰਥ ਜੀ ਦੀ ਬਰਾਤ ਇਥੇ ਆਈ ਸੀ।
ਉਹਨਾਂ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪ੍ਰਨੀਤ ਕੌਰ ਚਾਰ ਵਾਰ ਐਮ ਪੀ ਰਹੇ ਅਤੇ ਹੁਣ ਪ੍ਰਭੂ ਰਾਮ ਦੇ ਨਾਂ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਪਰ ਹਿੰਦੋਸਤਾਨ ਦੇ ਇੰਨੇ ਵੱਡੇ ਅਸਥਾਨ ਨੂੰ ਉਹਨਾਂ ਅਣਡਿੱਠ ਕੀਤਾ ਜੋ ਕਿ ਅਯੁੱਧਿਆ ਵਾਂਗੂ ਬਹੁਤ ਵੱਡਾ ਅਸਥਾਨ ਹੈ।
ਉਹਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਕ੍ਰਿਪਾ ਕਰਨਗੇ ਤਾਂ ਅਸੀਂ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਇਸ ਅਸਥਾਨ ਨੂੰ ਕੌਮਾਂਤਰੀ ਪੱਧਰ ’ਤੇ ਆਸਥਾ ਦੇ ਵੱਡੇ ਕੇਂਦਰ ਵਜੋਂ ਉਭਾਰਾਂਗੇ। ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਲਵ ਕੁਸ਼ ਜੀ ਦੇ ਅਸਥਾਨ ਦੀ ਯਾਦਗਾਰ ਉਸਾਰੀ, ਗੁਰੂ ਰਵੀਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਦੇ ਸਥਾਨ ਵਾਸਤੇ ਪ੍ਰਾਜੈਕਟ ਬਣਾਇਆ ਤੇ ਹੋਰ ਅਨੇਕਾਂ ਯਾਦਗਾਰਾਂ ਦੀ ਉਸਾਰੀ ਕਰਵਾਈ।
ਉਹਨਾਂ ਕਿਹਾ ਕਿ ਪਰਮਾਤਮਾ ਬਖਸ਼ਿਸ਼ ਕਰੇਗਾ ਤਾਂ ਅਸੀਂ 400 ਕਰੋੜ ਰੁਪਏ ਇਸ ਅਸਥਾਨ ’ਤੇ ਲਗਾ ਕੇ ਇਸਨੂੰ ਵੱਡੇ ਆਸਥਾ ਦੇ ਕੇਂਦਰ ਵਜੋਂ ਉਭਾਰਾਂਗੇ। ਇਸ ਭਗਵਾਨ ਸ਼ਿਵ ਸ਼ੰਕਰ ਵੀ ਆਏ ਸਨ। ਉਹਨਾਂ ਕਿਹਾ ਕਿ ਅਸੀਂ ਹਿੰਮਤ ਕਰ ਕੇ ਇਸ ਪਾਵਨ ਪਵਿੱਤਰ ਅਸਥਾਨ ਨੂੰ ਤਿਆਰ ਕਰਾਵਾਂਗੇ।

Advertisement
Advertisement
Advertisement
Advertisement
Scroll to Top