ਪ੍ਰਧਾਨਮੰਤਰੀ ਮੋਦੀ ਅਤੇ ਰਾਸ਼ਰਪਤੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁਲ ਕੀਤੇ ਭੇਟ

ਦੁਆਰਾ: Punjab Bani ਪ੍ਰਕਾਸ਼ਿਤ :Sunday, 14 April, 2024, 08:10 PM

ਪ੍ਰਧਾਨਮੰਤਰੀ ਮੋਦੀ ਅਤੇ ਰਾਸ਼ਰਪਤੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁਲ ਕੀਤੇ ਭੇਟ
ਨਵੀਂ ਦਿੱਲੀ, 14 ਅਪਰੈਲ
ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦੀ ਜੈਅੰਤੀ ’ਤੇ ਉਨ੍ਹਾਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ, ਸਾਬਕਾ ਸੰਸਦ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।