ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ

ਦੁਆਰਾ: Punjab Bani ਪ੍ਰਕਾਸ਼ਿਤ :Monday, 15 April, 2024, 06:53 PM

ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ
ਨਵੀਂ ਦਿੱਲੀ, 15 ਅਪਰੈਲ
ਰਾਸ਼ਟਰੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਨੇਤਾ ਕੇ. ਕਵਿਤਾ ਨੂੰ ਅੱਜ 23 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਵਿੱਚ ਰੱਖਿਆ ਗਿਆ ਸੀ। ਜੱਜ ਵੱਲੋਂ ਪਹਿਲਾਂ ਦਿੱਤੀ ਗਈ ਤਿੰਨ ਦਿਨ ਦੀ ਪੁਲੀਸ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ।



Scroll to Top