ਯਮੁਨਾਨਗਰ ਵਿਖੇ ਸਕੂਲੀ ਬੱਚਿਆਂ ਨੂੰ ਲਿਜਾ ਰਿਹਾ ਆਟੋ ਹੋਇਆ ਹਾਦਸਾਗ੍ਰਸਤ
ਦੁਆਰਾ: Punjab Bani ਪ੍ਰਕਾਸ਼ਿਤ :Monday, 15 April, 2024, 07:02 PM

ਯਮੁਨਾਨਗਰ ਵਿਖੇ ਸਕੂਲੀ ਬੱਚਿਆਂ ਨੂੰ ਲਿਜਾ ਰਿਹਾ ਆਟੋ ਹੋਇਆ ਹਾਦਸਾਗ੍ਰਸਤ
ਦਿਲੀ : ਯਮੁਨਾਨਗਰ ਵਿੱਚ ਸਕੂਲੀ ਬੱਚੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇੱਥੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ ‘ਚ ਇਕ ਲੜਕੀ ਦੀ ਮੌਤ ਹੋ ਗਈ ਹੈ, ਜਦਕਿ ਪੰਜ ਹੋਰ ਜ਼ਖਮੀ ਹਨ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਹਰਿਆਣਾ ਦੇ ਯਮੁਨਾਨਗਰ ‘ਚ ਇਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਸਕੂਲੀ ਬੱਚਿਆਂ ਨਾਲ ਭਰੇ ਇੱਕ ਆਟੋ ਅਤੇ ਬਾਈਕ ਦੀ ਟੱਕਰ ਹੋ ਗਈ ਅਤੇ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਹਾਦਸੇ ‘ਚ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਈ ਵਿਦਿਆਰਥਣ ਦਾ ਨਾਂ ਹਿਮਾਨੀ ਹੈ ਅਤੇ ਉਹ ਤੀਜੀ ਜਮਾਤ ਵਿੱਚ ਪੜ੍ਹਦੀ ਸੀ। ਹਾਦਸੇ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ। ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।
