Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਕੂਲੀ ਵਿ‌ਦਿਆਰਥੀਆਂ ਨੇ ਚਲਾਈਆਂ ਤਲਵਾਰਾਂ, ਸੁੱਟੇ ਪੈਟਰੋਲ ਬੰਬ, ਮਾਮਲਾ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Thursday, 11 April, 2024, 01:23 PM

ਸਕੂਲੀ ਵਿ‌ਦਿਆਰਥੀਆਂ ਨੇ ਚਲਾਈਆਂ ਤਲਵਾਰਾਂ, ਸੁੱਟੇ ਪੈਟਰੋਲ ਬੰਬ, ਮਾਮਲਾ ਦਰਜ
ਪਟਿਆਲਾ : ਸਕੂਲ ਵਿਚ ਵਿਦਿਆਰਥੀਆਂ ਦਾ ਹੋਇਆ ਝਗੜਾ ਤਲਵਾਰਾਂ ਤੇ ਪੈਟਰੋਲ ਬੰਬ ਤੱਕ ਪੁੱਜ ਗਿਆ। ਇਕ ਧਿਰ ਵੱਲੋਂ ਘਰ ਵਿਚ ਪੈਟਰੋਲ ਬੰਬ ਸੁੱਟ ਕੇ ਅੱਗ ਵੀ ਲਗਾ ਦਿੱਤੀ ਗਈ। ਪੁਲਿਸ ਨੇ ਛੇ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਗੋਬਿੰਦ ਬਾਗ ਵਾਸੀ ਕਰਣ ਕਨੌਜੀਆ ਨੇ ਦੱਸਿਆ ਕਿ ਅੱਠ ਅਪ੍ਰੈਲ ਦੀ ਦੁਪਹਿਰ ਕਈ ਲੜਕੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਪੁੱਜੇ। ਗੇਟ ਬੰਦ ਹੋਣ ਕਾਰਨ ਹਮਲਾਵਰ ਗੇਟ ’ਤੇ ਤਲਵਾਰਾਂ ਮਾਰ ਕੇ ਫ਼ਰਾਰ ਹੋ ਗਏ। ਅਗਲੀ ਸਵੇਰ ਫੇਰ ਹਮਲਾਵਰ ਗਲੀ ’ਚ ਆਏ ਜਿਨ੍ਹਾਂ ਵਿਚੋਂ ਕਰਣ ਤੇ ਵਰੁਣ ਨੇ ਇਕ ਪੈਟਰੋਲ ਬੰਬ ਨੂੰ ਅੱਗ ਲਗਾ ਕੇ ਉਨ੍ਹਾਂ ਦੇ ਘਰ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਬੰਬ ਗਲੀ ਵਿਚ ਡਿੱਗ ਗਿਆ। ਇਸ ਤੋਂ ਬਾਅਦ ਇਕ ਹੋਰ ਬੰਬ ਘਰ ਵਿਚ ਸੁੱਟਿਆ ਜਿਸ ਕਾਰਨ ਅੰਦਰ ਪਿਆ ਟੇਬਲ ਤੇ ਕੱਪੜਿਆਂ ਨੂੰ ਅੱਗ ਲੱਗ ਗਈ। ਰੌਲਾ ਪਾਉਣ ’ਤੇ ਹਮਲਾਵਰ ਫ਼ਰਾਰ ਹੋ ਗਏ। ਪੁਲਿਸ ਨੇ ਨਕੁਲ, ਕਰਣ, ਲਕਸ਼ , ਵਰੁਣ ਅਠਵਾਲ, ਸਿਧਾਰਥ, ਗੋਪੂ ਅਤੇ ਤਿੰਨ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।



Scroll to Top