Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮੁਖ ਚੋਣ ਅਫਸਰ ਨੇ ਕੀਤੀ ਪੀਏਐਮਐਸ ਦੀ ਸ਼ੁਰੂਆਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 11 April, 2024, 01:16 PM

ਮੁਖ ਚੋਣ ਅਫਸਰ ਨੇ ਕੀਤੀ ਪੀਏਐਮਐਸ ਦੀ ਸ਼ੁਰੂਆਤ
ਚੰਡੀਗੜ੍ਹ: ਨਿਰਪੱਖ ਅਤੇ ਨਿਰਵਿਘਨ ਚੋਣ ਆਯੋਜਨ ਨੂੰ ਯਕੀਨੀ ਬਣਾਉਣ ਲਈ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਮੁੱਖ ਚੋਣ ਅਫ਼ਸਰ, ਪੰਜਾਬ, ਸਿਬਿਨ ਸੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਕੀਤੀ।
ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਦਾ ਉਦਘਾਟਨ ਅਤੇ ਸਮਾਪਤੀ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਇਕੱਤਰ ਕੀਤੀ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਸਿਸਟਮ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਰਾਹੀਂ ਸੈਕਟਰ ਮੈਜਿਸਟਰੇਟਾਂ ਦੁਆਰਾ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਵੱਖ-ਵੱਖ ਗਤੀਵਿਧੀਆਂ ਦੀ ਅਸਲ ਸਮੇਂ ਦੀ ਨਿਗਰਾਨੀ ਲਈ ਵੀ ਮਦਦਗਾਰ ਸਾਬਤ ਹੋਇਆ ਹੈ।



Scroll to Top