ਹਾਦਸਾ : ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਹੋਈ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Friday, 12 April, 2024, 12:17 PM

ਹਾਦਸਾ : ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਹੋਈ ਮੌਤ
ਚੰਡੀਗੜ : ਸ਼੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਉਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਮਾਂ-ਪੁੱਤ ਤੇ ਪਿਓ ਸ਼ਾਮਲ ਹਨ। ਇਹ ਹਾਦਸਾ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰਿਆ। ਜਾਣਕਾਰੀ ਮਿਲੀ ਹੈ ਕਿ ਕਾਰ ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਹ ਹਾਦਸਾ ਪਿੰਡ ਬੁੱਟਰ ਸ਼ਰੀਹ ਕੋਲ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ।
