ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ : ਮੋਦੀ
ਦੁਆਰਾ: Punjab Bani ਪ੍ਰਕਾਸ਼ਿਤ :Friday, 12 April, 2024, 01:06 PM

ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ : ਮੋਦੀ
ਜੰਮੂ, 12 ਅਪਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਭਰੋਸਾ ਦਿੱਤਾ ਕਿ ਕੇਂਦਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੀ ਜਲਦੀ ਹੀ ਕਰਵਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕਰਦਿਆਂ ਕਿਹਾ, ‘ਉਹ ਸਮਾਂ ਦੂਰ ਨਹੀਂ ਜਦੋਂ ਜੰਮੂ-ਕਸ਼ਮੀਰ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ-ਕਸ਼ਮੀਰ ਨੂੰ ਮੁੜ ਆਪਣਾ ਰਾਜ ਦਾ ਦਰਜਾ ਮਿਲ ਜਾਵੇਗਾ। ਤੁਸੀਂ ਆਪਣੇ ਵਿਧਾਇਕਾਂ ਅਤੇ ਆਪਣੇ ਮੰਤਰੀਆਂ ਨਾਲ ਆਪਣੇ ਸੁਫ਼ਨੇ ਸਾਂਝੇ ਕਰ ਸਕੋਗੇ।’ ਊਧਮਪੁਰ ਵਿੱਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਦੇ ਹੱਕ ’ਚ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਦਹਾਕਿਆਂ ਬਾਅਦ ਜੰਮੂ-ਕਸ਼ਮੀਰ ਵਿੱਚ ਅਤਿਵਾਦ ਅਤੇ ਸਰਹੱਦ ਪਾਰ ਗੋਲੀਬਾਰੀ ਦੇ ਡਰ ਤੋਂ ਬਿਨਾਂ ਚੋਣਾਂ ਹੋ ਰਹੀਆਂ ਹਨ।
