Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਖਾਲਸਾ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਅੱਜ

ਖਾਲਸਾ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਅੱਜ

ਖਾਲਸਾ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਅੱਜ
ਕੇਸਰੀ ਝੰਡੇ ਲਹਿਰਾਕੇ ਮਨਾਇਆ ਜਾਵੇਗਾ ਖਾਲਸਾ ਸਾਜਨਾ ਦਿਹਾੜਾ : ਜਥੇਦਾਰ ਲਾਛੜੂ, ਕਰਤਾਰਪੁਰ
ਤਿਆਰੀਆਂ ਮੁਕੰਮਲ, ਦੀਵਾਨ ਹਾਲ ’ਚ ਹੋਵੇਗਾ ਅੰਮ੍ਰਿਤ ਸੰਚਾਰ
ਪਟਿਆਲਾ 12 ਅਪ੍ਰੈਲ ()
ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਤਪ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਖਾਲਸਾ ਸਾਜਨਾ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਾਰਜਾਂ ਨੂੰ ਸੁਚਾਰੂ ਰੱਖਣ ਲਈ ਮੁਲਾਜ਼ਮਾਂ ਨੂੰ ਵੱਖ ਵੱਖ ਥਾਵਾਂ ’ਤੇ ਡਿਊਟੀਆਂ ਦੇ ਕੇ ਤਾਇਨਾਤ ਕਰ ਦਿੱਤਾ ਹੈ। ਗੁਰਦੁਆਰਾ ਸਾਹਿਬ ਵਿਖੇ ਧਾਰਮਕ ਸਮਾਗਮ ਸਬੰਧੀ ਚੱਲ ਰਹੀਆਂ ਤਿਆਰੀਆਂ ਨੂੰ ਵੇਖਣ ਲਈ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਉਚੇਚੇ ਤੌਰ ’ਤੇ ਪੁੱਜੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸੰਗਤਾਂ ਵੱਧ ਚੜਕੇ ਖਾਲਸਾ ਸਾਜਨਾ ਦਿਹਾੜੇ ਦੇ ਸਮਾਗਮਾਂ ਵਿਚ ਹਿੱਸਾ ਲੈਣ ਅਤੇ ਗੁਰੂ ਪਾਤਸ਼ਾਹ ਦੀ ਬਖਸ਼ਿਸ਼ ਹਾਸਲ ਕਰਨ। ਉਨ੍ਹਾਂ ਕਿਹਾ ਕਿ ਸਵੇਰ ਸਮੇਂ ਗੁਰੂ ਘਰ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਕਵੀਸ਼ਰੀ ਜਥੇ ਗੁਰੂ ਇਤਿਹਾਸ ਸੁਣਨਗੇ ਅਤੇ ਦੀਵਾਨ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਹੋਏ ਆਦੇਸ਼ਾਂ ਦੀ ਸਿੱਖ ਸੰਗਤ ਪਾਲਣ ਕਰਦੇ ਅਤੇ ਆਪਣੇ ਘਰਾਂ ਦੀਆਂ ਛੱਤਾਂ ’ਤੇ ਕੇਸਰੀ ਝੰਡਾ ਲਹਿਰਕੇ ਖਾਲਸਾ ਸਾਜਨਾ ਦਿਹਾੜੇ ਨੂੰ ਚੜ੍ਹਦੀਕਲਾ ਰੂਪ ਵਿਚ ਮਨਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਸਿੱਖ ਮਸਲਿਆਂ ਨੂੰ ਲੈ ਕੇ ਸਿੰਘ ਸਾਹਿਬਾਨ ਨੇ ਸਮੁੱਚੀ ਸਿੱਖ ਕੌਮ ਨੂੰ ਕੇਸਰੀ ਝੰਡੇ ਲਹਿਰਾਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਕੌਮ ’ਤੇ ਜ਼ੁਲਮ ਕਰਨ ਵਾਲੀਆਂ ਹਾਕਮਾਂ ਸਰਕਾਰਾਂ ਤੱਕ ਕੌਮ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾ ਸਕੇ। ਇਸ ਦੌਰਾਨ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਅਤੇ ਮੈਨੇਜਰ ਸੁਰਜੀਤ ਸਿੰਘ ਨੇ ਵੀ ਸੰਗਤਾਂ ਨੂੰ ਵਿਸਾਖੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਪੁੱਜਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top