ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ
ਦੁਆਰਾ: Punjab Bani ਪ੍ਰਕਾਸ਼ਿਤ :Saturday, 13 April, 2024, 02:12 PM

ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ
ਕਰਾਚੀ, 13 ਅਪਰੈਲ
ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ ਅਣਪਛਾਤੇ ਅਤਿਵਾਦੀਆਂ ਵੱਲੋਂ ਬੱਸ ’ਚ ਸਵਾਰ ਨੌਂ ਯਾਤਰੀਆਂ ਸਮੇਤ ਘੱਟੋ-ਘੱਟ 11 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਨੋਸ਼ਕੀ ਜ਼ਿਲ੍ਹੇ ਵਿੱਚ ਹਾਈਵੇਅ ‘ਤੇ ਬੱਸ ਨੂੰ ਰੋਕਿਆ ਅਤੇ ਨੌਂ ਵਿਅਕਤੀਆਂ ਨੂੰ ਅਗਵਾ ਕਰ ਲਿਆ। ਇਨ੍ਹਾਂ ਨੌਂ ਵਿਅਕਤੀਆਂ ਦੀਆਂ ਲਾਸ਼ਾਂ ਬਾਅਦ ਵਿੱਚ ਪੁਲ ਦੇ ਨੇੜੇ ਪਹਾੜੀ ਖੇਤਰਾਂ ਵਿੱਚ ਗੋਲੀਆਂ ਦੇ ਵਿੰਨ੍ਹੀਆਂ ਮਿਲੀਆਂ।
