ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ 2024-25 ਲਈ ਦਾਖਲੇ ਸ਼ੁਰੂ
ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ 2024-25 ਲਈ ਦਾਖਲੇ ਸ਼ੁਰੂ
-ਇਸ ਵਾਰ ਚਾਰ ਸਾਲਾ ਬੀ.ਏ.-ਬੀ.ਐੱਡ. ਇੰਟੀਗਰੇਟਿਡ ਪ੍ਰੋਗਰਾਮ ਵਿੱਚ ਵੀ ਲਿਆ ਜਾ ਸਕਦਾ ਹੈ ਦਾਖਲਾ
-ਵਿਦਿਆਰਥੀ 0175-5136522, 5136390 ਜਾਂ ਵਟ੍ਹਸਐਪ ਨੰਬਰ 8264256390 ਰਾਹੀਂ ਕਰ ਸਕਦੇ ਹਨ ਪੁੱਛਗਿੱਛ
ਪਟਿਆਲਾ, 1 ਮਈ
ਪੰਜਾਬੀ ਯੂਨੀਵਰਸਿਟੀ ਵਿਖੇ ਅਕਾਦਮਿਕ ਸੈਸ਼ਨ 2024-25 ਲਈ ਅੰਡਰਗਰੈਜੂਏਟ (ਯੂ.ਜੀ.), ਯੂ.ਜੀ.-ਪੀ.ਜੀ. ਇੰਟੀਗਰੇਟਿਡ ਅਤੇ ਪੋਸਟ ਗਰੈਜੂਏਟ (ਪੀ.ਜੀ.) ਕੋਰਸਾਂ ਦੇ ਦਾਖਲੇ ਸ਼ੁਰੂ ਹੋ ਗਏ ਹਨ। ਚਾਹਵਾਨ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਮੇਨ ਕੈਂਪਸ ਜਾਂ ਪੰਜਾਬੀ ਨੇਬਰਹੁੱਡ ਕੈਂਪਸਾਂ ਅਤੇ ਰਿਜਨਲ ਸੈਂਟਰਾਂ ਵਿੱਚ ਦਾਖਲਾ ਲੈ ਸਕਦੇ ਹਨ। ਦਾਖਲੇ ਲਈ ਆਨਲਾਈਨ ਪ੍ਰਕਿਰਿਆ ਅਪਣਾਈ ਗਈ ਹੈ ਤਾਂ ਕਿ ਵਿਦਿਆਰਥੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਦਾਖਲਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣੀ ਰਹੇ। ਇਸ ਵਾਰ ਦੀ ਖਾਸੀਅਤ ਇਹ ਹੈ ਕਿ ਇਸ ਸੈਸ਼ਨ ਤੋਂ ਪੰਜਾਬੀ ਯੂਨੀਵਰਸਿਟੀ ਵਿਖੇ ਚਾਰ ਸਾਲਾ ਬੀ.ਏ.-ਬੀ.ਐੱਡ. ਇੰਟੀਗਰੇਟਿਡ ਪ੍ਰੋਗਰਾਮ ਵੀ ਸ਼ੁਰੂ ਹੋ ਰਿਹਾ ਹੈ। ਚਾਹਵਾਨ ਵਿਦਿਆਰਥੀ ਹੋਰ ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਦੀ ਵੈੱਬਸਾਈਟ http://www.punjabiuniversity.ac.in/ ‘ਤੇ ਵੇਖ ਸਕਦੇ ਹਨ। ਵੈੱਬਸਾਈਟ ਰਾਹੀਂ ਆਨਲਾਈਨ ਅਰਜ਼ੀਆਂ ਨਾਲ਼ ਸੰਬੰਧਤ ਪੋਰਟਲ ਤੱਕ ਪਹੁੰਚਿਆ ਜਾ ਸਕਦਾ ਹੈ ਜਿੱਥੋਂ ਹੋਰ ਵਧੇਰੇ ਹਦਾਇਤਾਂ ਜਾਣਨ ਲਈ ਪ੍ਰਾਸਪੈਕਟਸ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਵਿਦਿਆਰਥੀ 0175-5136522, 5136390 ਜਾਂ ਵਟ੍ਹਸਐਪ ਨੰਬਰ 8264256390 ਰਾਹੀਂ ਵੀ ਸੰਪਰਕ ਕਰ ਸਕਦੇ ਹਨ। ਇਸ ਸੈਸ਼ਨ ਤੋਂ ਹੋਰ ਰਾਜਾਂ ਦੇ ਉਮੀਦਵਾਰ ਵਿਦਿਆਰਥੀਆਂ, ਜਿਨ੍ਹਾਂ ਨੇ ਅੰਡਰਗਰੈਜੂਏਟ ਕੋਰਸਾਂ ਲਈ ਸੀ.ਯੂ.ਈ.ਟੀ. ਦਾਖਲਾ ਟੈਸਟ ਰਾਹੀਂ ਅਪਲਾਈ ਕੀਤਾ ਹੋਵੇ , ਲਈ ਵੀ ਦਾਖਲਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ।