Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:03 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ

ਸ਼ੋ੍ਰਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ

ਸ਼ੋ੍ਰਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ
ਸ਼ੋ੍ਰਮਣੀ ਕਮੇਟੀ ਹਰ ਪੱਖ ਤੋਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਜਥੇਦਾਰ ਲਾਛੜੂ
ਸ਼ੰਭੂ ਬਾਰਡਰ ’ਤੇ ਲੱਗੀ ਅੱਗ ਕਾਰਨ ਕਿਸਾਨਾਂ ਦਾ ਹੋਇਆ ਸੀ ਵੱਡਾ ਨੁਕਸਾਨ
ਪਟਿਆਲਾ 2 ਮਈ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾ ’ਤੇ ਸੰਭੂ ਬਾਰਡਰ ’ਤੇ ਬੈਠ ਕੇ ਸੰਘਰਸ਼ਸ਼ੀਲ ਕਿਸਾਨ ਭਰਾਵਾਂ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਸ਼ੰਭੂ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਜਿਥੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ, ਉਥੇ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਸ਼ੰਭੂ ਬਾਰਡਰ ’ਤੇ ਲੰਗਰ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਿਆ ਅਤੇ ਮੈਡੀਕਲ ਸੇਵਾਵਾਂ ਵੀ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ। ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਸ਼ੰਭੂ ਬਾਰਡਰ ’ਤੇ ਸ਼ਾਰਟ ਸਰਕਟ ਹੋਣ ਕਾਰਨ ਕਿਸਾਨਾਂ ਦਾ ਸਾਜੋ ਸਮਾਨ ਸੜ੍ਹ ਕੇ ਸਵਾਹ ਹੋਇਆ, ਜਿਸ ਉਪਰੰਤ ਕਿਸਾਨ ਭਰਾਵਾਂ ਨੇ ਮੰਗ ਕੀਤੀ ਸੀ ਕਿ ਕਿਸੇ ਤਰੀਕੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਜਾਵੇ। ਇਸ ਦੌਰਾਨ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਸਾਨਾਂ ਦੀ ਇਸ ਮੰਗ ਨੂੰ ਅਤਿ੍ਰੰਗ ਕਮੇਟੀ ਦੀ ਬੈਠਕ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੋਲ ਚੁੱਕਿਆ, ਜਿਨ੍ਹਾਂ ਨੇ ਫੌਰੀ ਮੰਗ ਨੂੰ ਪ੍ਰਵਾਨ ਕਰਦਿਆਂ ਕਿਸਾਨ ਭਰਾਵਾਂ ਦੇ ਹੋਏ ਨੁਕਸਾਨ ਦੀ ਭਰਪਾਈ 50 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਹਾਇਤਾ ਰਾਸ਼ੀ ਦਾ ਚੈਕ ਪ੍ਰਾਪਤ ਕਰਨ ਲਈ ਖੁਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਸਾਥੀ ਪੁੱਜੇ ਹੋਏ ਸਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਚਲਾਏ ਜਾ ਰਹੇ ਲੰਗਰ ਅਤੇ ਮੈਡੀਕਲ ਸੇਵਾਵਾਂ ਦਿੱਤੇ ਜਾਣ ਦੀ ਸ਼ਲਾਘਾ ਕੀਤੀ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਹਮੇਸ਼ਾ ਕਿਸਾਨ ਸੰਘਰਸ਼ ਪ੍ਰਤੀ ਚਿੰਤਤ ਰਹਿੰਦੇ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜਸਦੀਪ ਸਿੰਘ ਹਰਿਆਣਵੀ, ਲਾਲ ਸਿੰਘ ਮਰਦਾਪੁਰ, ਗੁਲਜ਼ਾਰ ਸਿੰਘ ਸਲੇਮਪੁਰ ਜਨਰਲ ਸੈਕਟਰੀ ਰਾਜੇਵਾਲ ਜਥੇਬੰਦੀ, ਗੁਰਜਿੰਦਰ ਸਿੰਘ ਕਬੂਲਪੁਰ, ਸੁਰਜੀਤ ਸਿੰਘ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top