Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਦੁਆਰਾ: Punjab Bani ਪ੍ਰਕਾਸ਼ਿਤ :Thursday, 02 May, 2024, 08:16 PM

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਪਟਿਆਲਾ, 2 ਮਈ:
ਲੋਕ ਸਭਾ ਲਈ 1 ਜੂਨ 2024 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਜ਼ਿਲ੍ਹਾ ਸੂਚਨਾ ਦੇ ਵਿਗਿਆਨ ਅਫ਼ਸਰ ਸੰਜੀਵ ਕੁਮਾਰ ਤੇ ਚੋਣ ਤਹਿਸਲੀਦਾਰ ਵਿਜੈ ਚੌਧਰੀ ਵੀ ਉਨ੍ਹਾਂ ਦੇ ਨਾਲ ਮੌਜਦ ਸਨ।
ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ‘ਚ 20 ਫੀਸਦੀ ਵਾਧੂ ਈ.ਵੀ.ਐਮਜ ਸਮੇਤ ਕੁਲ 2141 ਬੈਲਟ ਯੂਨਿਟ ਮਸ਼ੀਨਾਂ, 2141 ਸੈਂਟਰਲ ਯੂਨਿਟ ਮਸ਼ੀਨਾਂ ਤੇ 30 ਫੀਸਦੀ ਵਾਧੂ ਸਮੇਤ 2318 ਵੀ.ਵੀ. ਪੈਟ ਮਸ਼ੀਨਾਂ ਜ਼ਿਲ੍ਹੇ ਦੇ 1786 ਪੋਲਿੰਗ ਬੂਥਾਂ ਲਈ ਭੇਜੀਆਂ ਜਾਣੀਆਂ ਹਨ।
ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਸ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਈ.ਵੀ.ਐਮਜ ਦੀ ਪਹਿਲੇ ਪੱਧਰ ‘ਤੇ ਚੈਕਿੰਗ ਕਰਨ ਉਪਰੰਤ ਅੱਜ ਇਹ ਪਹਿਲੀ ਰੈਂਡੇਮਾਈਜੇਸ਼ਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਕਰਵਾਈ ਗਈ ਹੈ। ਇਸ ਤੋਂ ਬਾਅਦ ਦੂਜੀ ਰੈਂਡੇਮਾਈਜੇਸ਼ਨ ‘ਚ ਇਨ੍ਹਾਂ ਮਸ਼ੀਨਾਂ ਨੂੰ ਬੂਥ ਵਾਈਜ ਭੇਜਿਆ ਜਾਵੇਗਾ ਅਤੇ ਅੱਜ ਇਨ੍ਹਾਂ ਨੂੰ 8 ਹਲਕਿਆਂ ‘ਚ ਭੇਜਿਆ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਵੈਬਸਾਈਟ ‘ਤੇ ਆਨਲਾਈਨ ਸਾਫਟਵੇਅਰ ਰਾਹੀਂ ਸੀਰੀਅਲ ਨੰਬਰਾਂ ਮੁਤਾਬਕ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਗ਼ਲਤੀ ਰਹਿਤ ਢੰਗ ਨਾਲ ਰੈਂਡੇਮਾਈਜੇਸ਼ਨ ਦਾ ਸਾਰਾ ਅਮਲ ਨੇਪਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਤਕਨੀਕੀ ਟੀਮਾਂ ਨੇ ਵੋਟਾਂ ਲਈ ਤਿਆਰ ਕਰ ਦਿੱਤਾ ਹੈ।
ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।



Scroll to Top