Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮਾਈਨਿੰਗ ਵਿਭਾਗ ਵੱਲੋਂ ਕਾਰਵਾਈ ਦੋ ਥਾਂਵਾਂ 'ਤੇ ਛਾਪਾਮਾਰੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 02 May, 2024, 08:22 PM

ਮਾਈਨਿੰਗ ਵਿਭਾਗ ਵੱਲੋਂ ਕਾਰਵਾਈ ਦੋ ਥਾਂਵਾਂ ‘ਤੇ ਛਾਪਾਮਾਰੀ
-8 ਟਿੱਪਰ ਟਰੱਕ, 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇ.ਸੀ.ਬੀ ਮਸ਼ੀਨਾਂ ਜ਼ਬਤ
ਪਟਿਆਲਾ, 2 ਮਈ:
ਮਾਈਨਿੰਗ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਥਾਵਾਂ ‘ਤੇ ਰੇਡ ਕੀਤੀ ਹੈ ਅਤੇ ਗ਼ੈਰਾਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ‘ਚ 8 ਟਿੱਪਰ ਟਰੱਕ, 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇ.ਸੀ.ਬੀ ਮਸ਼ੀਨਾਂ ਜ਼ਬਤ ਕੀਤੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਦੜਵਾ ਥਾਣਾ ਘਨੌਰ ਵਿਖੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਰਜਿੰਦਰ ਘਈ ਦੀ ਟੀਮ ਨੇ ਰੇਡ ਕੀਤੀ ਤੇ 4 ਟਿੱਪਰ ਟਰੱਕ ਤੇ ਇੱਕ ਜੇ.ਸੀ.ਬੀ. ਮਸ਼ੀਨ ਜ਼ਬਤ ਕੀਤੀ ਗਈ। ਇਸ ਵਿਰੁੱਧ ਐਫ.ਆਈ.ਆਰ. ਨੰਬਰ 31 ਮਿਤੀ 1 ਮਈ 2024 ਨੂੰ ਮਿਨਰਲ ਡਿਵੈਲਪਮੈਂਟ ਅਤੇ ਰੈਗੂਲੇਸ਼ਨ ਐਕਟ 1957 ਦੀ ਧਾਰਾਵਾਂ 4 (1) ਤੇ 21 (1) ਤਹਿਤ ਥਾਣਾ ਘਨੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਥਾਂ ‘ਤੇ ਕਰੀਬ ਇੱਕ ਫੁੱਟ ਡੂੰਘੀ ਮਾਈਨਿੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਮੌਕੇ ਮੌਜੂਦ ਲੋਕ ਸਰਕਾਰੀ ਗੱਡੀ ਨੂੰ ਦੇਖਕੇ ਮੌਕੇ ਤੋਂ ਭੱਜ ਗਏ ਅਤੇ ਮਾਈਨਿੰਗ ਵਿਭਾਗ ਵੱਲੋਂ ਪੁਲਿਸ ਪਾਰਟੀ ਨੂੰ ਬੁਲਾਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਪੜਤਾਲ ‘ਚ ਸਾਹਮਣੇ ਆਇਆ ਹੈ ਕਿ ਇਹ ਸਾਰੀ ਮਸ਼ੀਨਰੀ ਸੈਣੀ ਕੈਰੀਅਰ ਫਰਮ ਦੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹੀ ਮਾਈਨਿੰਗ ਟੀਮ ਵੱਲੋਂ ਪਿੰਡ ਸਮਸ਼ਪੁਰ ਨੇੜੇ ਬਹਾਦਰਗੜ੍ਹ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਦਾ ਮਾਮਲਾ ਬੇਨਕਾਬ ਕੀਤਾ ਗਿਆ ਹੈ। ਇਸ ਦੌਰਾਨ ਟੀਮ ਨੇ 5 ਤੋਂ 6 ਏਕੜ ਜਮੀਨ ਵਿੱਚ 4 ਤੋਂ 5 ਫੁਟ ਡੂੰਘੀ ਸਧਾਰਨ ਮਿੱਟੀ ਦੀ ਨਿਕਾਸੀ ਰੋਕੀ। ਮੌਕੇ ‘ਤੇ ਇੱਥੇ 9 ਟ੍ਰੈਕਟਰ ਟਰਾਲੀਆਂ ਮਿਟੀ ਭਰ ਰਹੀਆਂ ਸਨ, 4 ਟਿੱਪਰ ਤੇ 3 ਜੇਸੀਬੀ ਮਸ਼ੀਨਾਂ ਦੇਖੀਆਂ ਪਰੰਤੂ ਦੋ ਮਸ਼ੀਨਾਂ ਤੇ ਟਰੈਕਟਰਾਂ ਨੂੰ ਇਨ੍ਹਾਂ ਦੇ ਡਰਾਇਵਰ ਭਜਾ ਕੇ ਲੈ ਗਏ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੀ ਮਿਨਰਲ ਡਿਵੈਲਪਮੈਂਟ ਅਤੇ ਰੈਗੂਲੇਸ਼ਨ ਐਕਟ 1957 ਦੀ ਧਾਰਾਵਾਂ 4 (1) ਤੇ 21 (1) ਤਹਿਤ ਜਮੀਨ ਮਾਲਕ ਤੇ ਹੋਰ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗ਼ੈਰਕਾਨੂੰਨੀ ਮਾਈਨਿੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।



Scroll to Top