ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ

ਦੁਆਰਾ: Punjab Bani ਪ੍ਰਕਾਸ਼ਿਤ :Friday, 03 May, 2024, 03:04 PM

ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ
ਖੰਨਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਾਲਾਵਾਂ ਪਾਉਣ ਮਗਰੋਂ ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੱਥਾ ਟੇਕ ਕੇ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕੀਤੀ ਗਈ। ਇਸ ਦੀ ਅਗਵਾਈ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਵਜੂਦ ਗੁਆ ਚੁੱਕੀ ਹੈ ਅਤੇ ਲੋਕ ਦਲ ਬਦਲੂਆਂ ਨੂੰ ਬਿਲਕੁਲ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਥਾਂ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ। ਇਸ ਮੌਕੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਮੁੜ ਇਤਿਹਾਸ ਸਿਰਜਣਗੇ।