Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:58 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਰਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਰਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਰਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ
ਕੁਸ਼ਲ ਪ੍ਰਬੰਧਕ ਬਣਨ ਦੇ ਨਾਲ ਨਾਲ ਭਵਿੱਖੀ ਮਾਰਗਾਂ ਨੂੰ ਖੋਲ੍ਹੇਗਾ ਮੈਨੇਜਮੈਂਟ ਕੋਰਸ : ਡਾਇਰੈਕਟਰ ਡਾ. ਚਮਕੌਰ ਸਿੰਘ
ਪਟਿਆਲਾ 3 ਮਈ ()
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟਸ ਐਡਵਾਂਸਡ ਸਟੱਡੀਜ਼ ਬਹਾਦਰਗੜ੍ਹ ਵਿਖੇ ਤਿੰਨ ਸਾਲਾ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਵਿਦਿਆਰਥੀਆਂ ਦਾ ਦੂਜਾ ਬੈਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਟ੍ਰੇਨਿੰਗ ਲਈ ਪੁੱਜਿਆ। ਇਸ ਮੌਕੇ ਡਾਇਰੈਕਟਰ ਡਾ. ਚਮਕੌਰ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਢੁਡਿਆਲਾ ਖਾਲਸਾ ਸਕੂਲ ਦੇ ਪਿ੍ਰੰਸੀਪਲ ਪਰਵਿੰਦਰ ਸਿੰਘ ਮੈਨੇਜਰ ਕਰਨੈਲ ਸਿੰਘ ਆਦਿ ਉਚੇਚੇ ਤੌਰ ’ਤੇ ਟ੍ਰੇਨਿੰਗ ਦੀ ਸ਼ੁਰੂਆਤ ਕਰਨ ਮੌਕੇ ਪੁੱਜੇ ਹੋਏ ਸਨ।
ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ ਕੋਰਸ ’ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਰੱਖਣ, ਕਾਰਜਸ਼ੀਲ ਮੁਲਾਜ਼ਮਾਂ ਦੀ ਭੂਮਿਕਾ ਤੋਂ ਇਲਾਵਾ ਯੋਗ ਪ੍ਰਬੰਧਕ ਕਿਵੇਂ ਬਣਿਆ ਜਾਂਦਾ ਬਾਰੇ ਸਿਖਲਾਈ ਦੇਣਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ ਜਿਥੇ ਆਸਥਾ ਦਾ ਵੱਡਾ ਕੇਂਦਰ ਹੈ, ਜਿਥੇ ਸੰਗਤਾਂ ਰੋਜ਼ਮਰਾ ਨਤਮਸਤਕ ਹੁੰਦੀਆਂ ਹਨ, ਪ੍ਰਬੰਧ ਅਧੀਨ ਚੱਲਦੇ ਕਾਰਜ ਕਿਵੇਂ ਨੇਪਰੇ ਚੜ੍ਹਦੇ ਹਨ ਅਤੇ ਦੇਖ-ਰੇਖ ਸਬੰਧੀ ਕਿਸ ਤਰ੍ਹਾਂ ਰਿਕਾਰਡ ਬਣਾਇਆ ਜਾਂਦਾ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਜਾਂਦਾ ਹੈ ਤਾਂ ਕਿ ਭਵਿੱਖ ਵਿਚ ਖਾਲਸਾ ਪੰਥ ਨਾਲ ਸਬੰਧਤ ਸਿਰਮੌਰ ਸੰਸਥਾਵਾਂ ਦੇ ਕਾਰਜਾਂ ਨੂੰ ਸਮਝਿਆ ਜਾ ਸਕੇ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਪ੍ਰਬੰਧ ਅਧੀਨ ਵੱਖ ਵੱਖ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਂਦਾ ਸੇਵਾ ਭਾਵਨਾ ਨਾਲ ਪ੍ਰਬੰਧ ਨੂੰ ਸੁਚਾਰੂ ਰੱਖਿਆ ਜਾ ਸਕਦਾ। ਇਸ ਉਪਰੰਤ ਪਿ੍ਰੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਿਰਮੌਰ ਸੰਸਥਾ ਦਾ ਸ਼ਾਨਮੱਤਾ ਜਿਥੇ ਇਤਿਹਾਸ ਹੈ, ਉਥੇ ਹੀ ਮਹਾਨ ਸੰਸਥਾਵਾਂ ਦੇ ਕਾਰਜ ਵੀ ਮਹਾਨ ਤੇ ਵਿਲੱਖਣ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮੈਨੇਜਮੈਂਟ ਕੋਰਸ ਜਿਥੇ ਤੁਹਾਡੇ ਭਵਿੱਖ ਨੂੰ ਰੋਸ਼ਨਮਈ ਬਣਾ ਸਕਦਾ, ਉਥੇ ਹੀ ਭਵਿੱਖ ਮਾਰਗਾਂ ਨੂੰ ਵੀ ਖੋਲ੍ਹਣ ਵਿਚ ਵਿਸ਼ੇਸ਼ ਤੌਰ ’ਤੇ ਸਹਾਈ ਹੋਵੇਗਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top