ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 04 May, 2024, 03:16 PM

ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ
ਚੰਡੀਗੜ : ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ ਸੇਰੀ ਦੇ ਵਿਚ ਅੱਜ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ, ਜਿੱਥੇ ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ।
ਮ੍ਰਿਤਕ ਕਿਸਾਨ ਦੇ ਸਾਥੀਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਜੋ ਪੁਲਿਸ ਪ੍ਰਸ਼ਾਸਨ ਅਤੇ ਪ੍ਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸੀ ਤਾਂ ਉਨ੍ਹਾਂ ਦੇ ਨਾਲ ਜਦੋਂ ਧੱਕਾ ਮੁੱਕੀ ਹੋਈ ਤਾਂ ਉਸੇ ਕਾਰਨ ਕਰ ਕੇ ਇਸ ਕਿਸਾਨ ਦੀ ਮੌਤ ਹੋਈ ਹੈ।