ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ
ਦੁਆਰਾ: Punjab Bani ਪ੍ਰਕਾਸ਼ਿਤ :Saturday, 04 May, 2024, 02:24 PM

ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ
ਫਗਵਾੜਾ : ਬੀਤੀ ਰਾਤ ਫਗਵਾੜਾ ਦੇ ਲਾਅ ਗੇਟ ਲਾਗੇ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ ‘ਤੇ ਇਸ ਵਾਰਦਾਤ ‘ਚ ਫੱਟੜ ਹੋਏ ਨੌਜਵਾਨਾਂ ਨੂੰ ਫਗਵਾੜਾ ਦੇ ਸਿਵਿਲ ਹਸਪਤਾਲ ‘ਚ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਮੌਕੇ ਐਸਪੀ ਰੁਪਿੰਦਰ ਕੌਰ ਭੱਟੀ ਮੌਕੇ ‘ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਟੀਮ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।
