ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ
ਦੁਆਰਾ: Punjab Bani ਪ੍ਰਕਾਸ਼ਿਤ :Sunday, 05 May, 2024, 03:47 PM

ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ
ਨਵੀਂ ਦਿੱਲੀ, 5 ਮਈ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਮਕਬੂਜ਼ਾ ਕਸ਼ਮੀਰ ’ਤੇ ਆਪਣਾ ਦਾਅਵਾ ਕਦੇ ਨਹੀਂ ਛੱਡੇਗਾ ਪਰ ਇਸ ਨੂੰ ਤਾਕਤ ਦੇ ਜ਼ੋਰ ’ਤੇ ਆਪਣੇ ਕਬਜ਼ੇ ’ਚ ਲੈਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਲੋਕ ਕਸ਼ਮੀਰ ਵਿੱਚ ਵਿਕਾਸ ਦੇਖਣ ਤੋਂ ਬਾਅਦ ਖ਼ੁਦ ਇਸ ਵਿੱਚ ਸ਼ਾਮਲ ਹੋਣਾ ਚਾਹੁਣਗੇ। ਉਨ੍ਹਾਂ ਇਕ ਇੰਟਰਵਿਊ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਜ਼ਮੀਨ ਹਾਲਾਤ ’ਚ ਕਾਫੀ ਸੁਧਾਰ ਹੋਇਆ ਹੈ ਅਤੇ ਇਕ ਸਮਾਂ ਅਜਿਹਾ ਆਵੇਗਾ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਫਸਪਾ (ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ) ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਮਕਬੂਜ਼ਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਦੇ ਵੀ ਸੰਵਿਧਾਨ ਨਹੀਂ ਬਦਲੇਗੀ ਅਤੇ ਨਾ ਹੀ ਰਾਖਵਾਂਕਰਨ ਖ਼ਤਮ ਕਰੇਗੀ।
