Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 28 April, 2024, 03:40 PM

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

* ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ

ਚੰਡੀਗੜ੍ਹ, 28 ਅਪ੍ਰੈਲ:

ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।

ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ “ਫੇਸਬੁੱਕ ਲਾਈਵ” ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ​​ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।



Scroll to Top