Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 28 April, 2024, 06:16 PM

ਪ੍ਰਨੀਤ ਕੌਰ ਦੱਸਣ ਕਾਂਗਰਸ ‘ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ
ਭਾਜਪਾ ਨੇ ਕਿਸਾਨਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਕੀਤਾ ਮਜ਼ਬੂਰ
ਸੱਤ ਸੌ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਹੈ ਭਾਜਪਾ
ਪਟਿਆਲਾ/ਨਾਭਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋ ਉਮੀਦਵਾਰ ਬਣੀ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚ ‘ਤੇ ਆ ਕੇ ਦੱਸਣ ਕਿ ਕਾਂਗਰਸ ਦੀ ਸਰਕਾਰ ’ਚ ਪਟਿਆਲਾ ਤੋਂ ਸਾਂਸਦ ਬਣਕੇ ਕੇਂਦਰ ’ਚ ਮੰਤਰੀ ਰਹਿੰਦਿਆਂ ਇਲਾਕੇ ਦੇ ਕਿਸਾਨਾਂ ਲਈ ਕਿਹੜਾ ਪ੍ਰੋਜੈਕਟ ਲੈ ਕੇ ਆਈ ਸਨ।
ਐਨ.ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਨਾਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੀ ਹਨ। ਉਹ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੀ ਹਨ। ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪ੍ਰਨੀਤ ਕੌਰ ਅੱਜ ਕਿਸਾਨ ਸਮਰਥਕ ਹੋਣ ਦਾ ਦਾਅਵਾ ਕਰ ਰਹੀ ਹਨ, ਪਰ ਉਹ ਦੱਸਣ ਕਿ ਉਨ੍ਹਾਂ ਕਾਂਗਰਸ ਵਿੱਚ ਰਹਿੰਦਿਆਂ ਕਿਸਾਨਾਂ ਲਈ ਕੀ ਕੀਤਾ। ਪ੍ਰਨੀਤ ਕੌਰ ਹੁਣ ਜਿਸ ਪਾਰਟੀ ਭਾਜਪਾ ਦੇ ਨਾਮ ‘ਤੇ ਵੋਟ ਮੰਗ ਰਹੀ ਹਨ, ਉਹ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਹੈ।
ਭਾਜਪਾ ਦੀਆਂ ਨੀਤੀਆਂ ਕਾਰਨ ਅੱਜ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ। ਭਾਜਪਾ ਦੇ ਮੱਥੇ ’ਤੇ ਸੱਤ ਸੌ ਕਿਸਾਨਾਂ ਦੀ ਮੌਤ ਦਾ ਕਲੰਕ ਹੈ। ਅੱਜ ਵੀ ਪੰਜਾਬ ਦੇ ਹਜ਼ਾਰਾਂ ਕਿਸਾਨ ਭਾਜਪਾ ਕਾਰਨ ਸ਼ੰਭੂ ਬਾਰਡਰ ‘ਤੇ ਬੈਠੇ ਹਨ। ਪਟਿਆਲਾ ਵਿੱਚ ਉੱਤਰੀ ਬਾਈਪਾਸ ਦੀ ਉਸਾਰੀ ਦੇ ਮਾਮਲੇ ਵਿੱਚ ਪਟਿਆਲਾ ਹਲਕੇ ਦੇ ਸੈਂਕੜੇ ਕਿਸਾਨਾਂ ਦੇ ਹਿੱਤਾਂ ਨਾਲ ਬੇਇਨਸਾਫ਼ੀ ਹੋਈ ਹੈ। ਪ੍ਰਨੀਤ ਕੌਰ ਦੀ ਕਾਰਜਸ਼ੈਲੀ ਹਮੇਸ਼ਾ ਕਿਸਾਨ ਵਿਰੋਧੀ ਰਹੀ ਹੈ। ਐਨ.ਕੇ.ਸ਼ਰਮਾ ਨੇ ਪਿੰਡ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਸ ਮੌਕੇ ਜਥੇਦਾਰ ਅੰਮ੍ਰਿਤ ਸਿੰਘ, ਗੁਰਤੇਜ ਸਿੰਘ ਅਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਕਈ ਪਤਵੰਤੇ ਹਾਜ਼ਰ ਸਨ।



Scroll to Top